
ਅੰਮ੍ਰਿਤਸਰ,
28 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ
ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਤੇ ਕੇਂਦਰੀ ਵਜ਼ੀਰ ਹਰਸਿਮਰਤ ਕੌਰ ਬਾਦਲ ਅੱਜ
ਦਰਬਾਰ ਸਾਹਿਬ ਨਤਮਸਤਕ ਹੋਏੇ।
ਉਪ੍ਰੰਤ ਸੁਖਬੀਰ ਸਿੰਘ ਬਾਦਲ ਨੇ ਬਲਾਤਕਾਰੀ ਸੌਦਾ
ਸਾਧ ਨੂੰ ਸਜ਼ਾ ਮਿਲਣ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਈ ਵੀ ਵਿਅਕਤੀ
ਕਾਨੂੰਨ ਤੋਂ ਉਪਰ ਨਹੀਂ। ਸੁਖਬੀਰ ਸਿੰਘ ਬਾਦਲ ਨੇ ਸੌਦਾ ਸਾਧ ਮਾਮਲੇ 'ਚ ਅਦਾਲਤੀ ਫ਼ੈਸਲੇ
ਦੀ ਤਾਰੀਫ਼ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਹੇਠ ਹਰਿਆਣਾ
ਪੁਲਿਸ ਦੀ ਕਾਰਗੁਜ਼ਾਰੀ ਮਾੜੀ ਰਹੀ ਹੈ। ਜੇ ਉਹ ਠੀਕ ਢੰਗ ਨਾਲ ਡੇਰੇ ਦੇ ਲੱਠਮਾਰਾਂ ਦੀ
ਚੁਨੌਤੀ ਦਾ ਮੁਕਾਬਲਾ ਕਰਦੇ ਤਾਂ ਜਾਨੀ ਤੇ ਮਾਲੀ ਨੁਕਸਾਨ ਹੋਣ ਤੋਂ ਬਚ ਸਕਦਾ ਸੀ।
ਸੁਖਬੀਰ ਸਿੰਘ ਬਾਦਲ ਮੁਤਾਬਕ ਪੰਚਕੂਲੇ ਇਕੱਠ ਨਾ ਹੋਣ ਦਿਤਾ ਜਾਂਦਾ ਤਾਂ ਸਥਿਤੀ ਠੀਕ ਰਹਿ
ਸਕਦੀ ਸੀ। ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ
ਅਸਤੀਫ਼ੇ ਬਾਰੇ ਕੋਈ ਵੀ ਟਿਪਣੀ ਕਰਨ ਤੋਂ ਇਨਕਾਰ ਕਰਦਿਆਂ ਉਨ੍ਹਾਂ ਪੰਜਾਬ ਸਰਕਾਰ ਨੂੰ ਨਾ
ਚੰਗਾ ਤੇ ਨਾ ਹੀ ਮਾੜਾ ਆਖਦਿਆਂ ਕਿਹਾ ਕਿ ਇਥੇ ਹੋਰ ਸਖ਼ਤੀ ਹੋਣੀ ਚਾਹੀਦੀ ਹੈ। ਜ਼ਿਲ੍ਹਾ
ਗੁਰਦਾਸਪੁਰ ਸਥਿਤ ਗੁਰਦਵਾਰਾ ਛੋਟਾ ਘੱਲੂਘਾਰਾ ਕਾਹਨੂੰਵਾਨ ਵਿਖੇ ਵਾਪਰੇ ਕਾਂਡ ਦੀ
ਨਿਖੇਧੀ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਸ ਲਈ ਕੈਪਟਨ ਸਰਕਾਰ, ਪੰਜਾਬ ਪੁਲਿਸ ਅਤੇ
ਪ੍ਰਤਾਪ ਸਿੰਘ ਬਾਜਵਾ ਜ਼ਿੰਮੇਵਾਰ ਹੈ।