ਸ਼੍ਰੋਮਣੀ ਕਮੇਟੀ ਸੰਗਤਾਂ ਨੂੰ ਸ਼ਬਦ-ਗੁਰੂ ਨਾਲ ਜੋੜਨ ਲਈ ਕਾਰਜਸ਼ੀਲ : ਪ੍ਰੋ ਬਡੂੰਗਰ
Published : Sep 3, 2017, 10:48 pm IST
Updated : Sep 3, 2017, 5:18 pm IST
SHARE ARTICLE

ਅੰਮ੍ਰਿਤਸਰ, 3 ਸਤੰਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਕਰਵਾਏ ਗਏ ਇਕ ਵਿਸ਼ਾਲ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤਾ ਅਤੇ ਖ਼ਾਸਕਰ ਨੌਜਵਾਨੀ ਨੂੰ ਸ਼ਬਦ-ਗੁਰੂ ਅਤੇ ਸਿੱਖੀ ਦੀਆਂ ਮੁਲਵਾਨ ਕਦਰਾ-ਕੀਮਤਾਂ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਸਬੰਧ ਵਿਚ ਵਿਧੀਵਤ ਢੰਗ ਨਾਲ ਧਰਮ ਪ੍ਰਚਾਰ ਲਹਿਰ ਆਰੰਭੀ ਗਈ ਹੈ। ਗੁਰਬਾਣੀ ਦੀ ਵਿਚਾਰਧਾਰਾ ਮਨੁੱਖ ਦੇ ਹਰ ਮਸਲੇ ਦਾ ਹੱਲ ਦਿੰਦੀ ਹੈ ਅਤੇ ਗੁਰੂ ਸਾਹਿਬਾਨ ਵਲੋਂ ਸੁਝਾਇਆ ਧਾਰਮਿਕ, ਸਮਾਜਿਕ, ਰਾਜਨੀਤਕ ਅਤੇ ਆਰਥਿਕ ਪ੍ਰਬੰਧ ਸਮਾਜ ਦੀ ਤਰੱਕੀ ਲਈ ਸਭ ਤੋਂ ਉੱਤਮ ਹੈ।
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ, ਪਤਿਤਪੁਣਾ, ਭਰੂਣ ਹਤਿਆ ਜਿਹੀਆਂ ਸਮਾਜਕ ਕੁਰੀਤੀਆਂ ਤੋਂ ਛੁਟਕਾਰਾ ਪਾਉਣ ਲਈ ਗੁਰਬਾਣੀ ਦੇ ਲੜ ਲੱਗਣ ਤਾਂ ਜੋ ਸਮਾਜ ਸਿਹਤਮੰਦ ਬਣ ਸਕੇ। ਇਸ ਮੌਕੇ ਗੁਰਦੁਆਰਾ ਸਾਹਿਬ ਵੱਲੋਂ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਹਰਜਾਪ ਸਿੰਘ ਸੁਲਤਾਨਵਿੰਡ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਬਿਕਰਮਜੀਤ ਸਿੰਘ ਕੋਟਲਾ, ਭਗਵੰਤ ਸਿੰਘ ਸਿਆਲਕਾ, ਅਮਰਜੀਤ ਸਿੰਘ ਬੰਡਾਲਾ, ਅਮਰੀਕ ਸਿੰਘ ਵਿਛੋਆ,  ਮੰਗਵਿੰਦਰ ਸਿੰਘ ਖਾਪੜਖੇੜੀ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਹਰਵਿੰਦਰ ਸਿੰਘ ਵਲੋਂ ਸਾਂਝੇ ਤੌਰ 'ਤੇ ਸਨਮਾਨਤ ਕੀਤਾ ਗਿਆ।
ਇਸ ਤੋਂ ਪਹਿਲਾਂ ਗੁਰਮਤਿ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਰਾਗੀ ਭਾਈ ਹਰਨਾਮ ਸਿੰਘ ਸ੍ਰੀਨਗਰ, ਕਵੀਸ਼ਰ, ਭਾਈ ਨਰਿੰਦਰ ਸਿੰਘ ਬੱਗਾ ਅਤੇ ਢਾਡੀ ਭਾਈ ਜਗਦੀਸ਼ ਸਿੰਘ ਵਡਾਲਾ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਸਿੱਖ ਇਤਿਹਾਸ ਨਾਲ ਜੋੜਿਆ। ਇਸ ਮੌਕੇ ਪ੍ਰੋ. ਬਡੂੰਗਰ ਨੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਤਿਆਰ ਕਰਵਾਏ ਗਏ ਲੰਗਰ ਹਾਲ ਦਾ ਉਦਘਾਟਨ ਵੀ ਕੀਤਾ।

SHARE ARTICLE
Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement