
ਅੰਮ੍ਰਿਤਸਰ, 22 ਨਵੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਕਮੇਟੀ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਅਕਾਲ ਤਖ਼ਤ ਤੋਂ ਆਰੰਭ ਹੋ ਕੇ ਗੁਰਦਵਾਰਾ ਸਾਹਿਬ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ। ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿ. ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।
ਨਗਰ ਕੀਰਤਨ ਦੀ ਆਰੰਭਤਾ ਸਮੇਂ ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ ਵੀ ਸ਼ਾਮਲ ਹੋਏ। ਇਸ ਮੌਕੇ ਦੇਸ਼-ਵਿਦੇਸ਼ਾਂ ਤੋਂ ਪੁਜੀਆਂ ਸੰਗਤ ਦੀ ਸੇਵਾ ਲਈ ਸਥਾਨਕ ਸਭਾ ਸੁਸਾਇਟੀਆਂ ਤੇ ਸੰਗਤ ਵਲੋਂ ਥਾਂ-ਥਾਂ ਲੰਗਰ ਲਗਾਏ ਗਏ। ਇਸ ਮੌਕੇ ਨਗਰ ਕੀਰਤਨ ਵਿਚ ਸਕੂਲੀ ਬੱਚਿਆਂ, ਗਤਕਾ ਪਾਰਟੀਆਂ ਅਤੇ ਸੰਗਤ ਨੇ ਸ਼ਮੂਲੀਅਤ ਕੀਤੀ।