
ਬਟਾਲਾ/ਸ੍ਰੀ ਹਰਗੋਬਿੰਦਪੁਰ, 10 ਅਗੱਸਤ (ਡਾ ਹਰਪਾਲ ਸਿੰਘ ਬਟਾਲਵੀ/ਸਰਵਣ ਸਿੰਘ ਕਲਸੀ): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਜ਼ਿਲਾ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਹੈ ਅਤੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪ ਦਿਤੀਆਂ ਗਈਆਂ ਹਨ।
ਬਟਾਲਾ/ਸ੍ਰੀ ਹਰਗੋਬਿੰਦਪੁਰ, 10 ਅਗੱਸਤ (ਡਾ ਹਰਪਾਲ ਸਿੰਘ ਬਟਾਲਵੀ/ਸਰਵਣ ਸਿੰਘ ਕਲਸੀ): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਜ਼ਿਲਾ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਹੈ ਅਤੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪ ਦਿਤੀਆਂ ਗਈਆਂ ਹਨ। ਐਸ.ਡੀ.ਐਮ. ਬਟਾਲਾ ਸ੍ਰੀ ਰੋਹਿਤ ਗੁਪਤਾ ਵਲੋਂ ਵਿਆਹ ਪੁਰਬ ਦੀਆਂ ਤਿਆਰੀਆਂ ਸਬੰਧੀ ਅੱਜ ਅਪਣੇ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਅਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸ.ਡੀ.ਐਮ. ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 28 ਅਗੱਸਤ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਨਾਮ ਸਿੰਘ ਜੱਸਲ ਅਤੇ ਮੈਨੇਜਰ ਗੁਰਦਵਾਰਾ ਕੰਧ ਸਾਹਿਬ ਗੁਰਤਿੰਦਰਪਾਲ ਸਿੰਘ ਮਾਂਟੂ ਨੇ ਵਿਆਹ ਪੁਰਬ ਦੇ ਪ੍ਰੋਗਰਾਮ ਤੋਂ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਜਥੇਦਾਰ ਨੇ ਗੋਰਾ ਨੇ ਦਸਿਆ ਕਿ 27 ਅਗੱਸਤ ਸ਼ਾਮ ਨੂੰ ਸੁਲਤਾਨਪੁਰ ਲੋਧੀ ਤੋਂ ਨਗਰ ਕੀਰਤਨ ਰੂਪੀ ਬਰਾਤ ਬਟਾਲਾ ਸ਼ਹਿਰ ਵਿਖੇ ਪੁਹੰਚੇਗੀ ਅਤੇ 28 ਅਗੱਸਤ ਨੂੰ ਬਟਾਲਾ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਵਿਆਹ ਪੁਰਬ ਵਿਚ ਲੱਖਾਂ ਦੀ ਗਿਣਤੀ 'ਚ ਸੰਗਤ ਸ਼ਾਮਲ ਹੋਵੇਗੀ।