ਅੱਜ ਦਾ ਹੁਕਮਨਾਮਾ
Published : Jan 1, 2021, 6:58 am IST
Updated : Jan 1, 2021, 7:27 am IST
SHARE ARTICLE
Hukamnama from Sri Darbar Sahib
Hukamnama from Sri Darbar Sahib

ਧਨਾਸਰੀ ਮਹਲਾ ੫

ਧਨਾਸਰੀ ਮਹਲਾ ੫ ॥

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਸ਼ੁੱਕਰਵਾਰ, ੧੮ ਪੋਹ (ਸੰਮਤ ੫੫੨ ਨਾਨਕਸ਼ਾਹੀ) ੧ ਜਨਵਰੀ, ੨੦੨੧ (ਅੰਗ: ੬੮੦)

Darbar SahibDarbar Sahib

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੫ ॥

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।੧।

Darbar SahibDarbar Sahib

ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।

Guru Granth sahib jiGuru Granth sahib ji

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement