
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥
ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥
ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥
ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥
ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥
ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥
ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥
ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥
ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥
ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥
ਸ਼ੁੱਕਰਵਾਰ, ੧੭ ਫੱਗਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੭੮)