ਅੱਜ ਦਾ ਹੁਕਮਨਾਮਾ (1 ਮਾਰਚ 2022)
Published : Mar 1, 2022, 7:37 am IST
Updated : Mar 1, 2022, 7:37 am IST
SHARE ARTICLE
Sachkhand Sri Harmandir Sahib
Sachkhand Sri Harmandir Sahib

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥

ਖਾਟਣ ਕਉ ਹਰਿ ਹਰਿ ਰੋਜਗਾਰੁ ॥

ਸੰਚਣ ਕਉ ਹਰਿ ਏਕੋ ਨਾਮੁ ॥

ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥

ਨਾਮਿ ਰਤੇ ਪ੍ਰਭ ਰੰਗਿ ਅਪਾਰ ॥

ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥

ਸਾਧ ਕੀ ਸੋਭਾ ਅਤਿ ਮਸਕੀਨੀ ॥

ਸੰਤ ਵਡਾਈ ਹਰਿ ਜਸੁ ਚੀਨੀ ॥

ਅਨਦੁ ਸੰਤਨ ਕੈ ਭਗਤਿ ਗੋਵਿੰਦ ॥

ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥

ਜਹ ਸਾਧ ਸੰਤਨ ਹੋਵਹਿ ਇਕਤ੍ਰ ॥

ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥

ਸਾਧ ਸਭਾ ਮਹਿ ਅਨਦ ਬਿਸ੍ਰਾਮ ॥

ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥

ਦੁਇ ਕਰ ਜੋੜਿ ਕਰੀ ਅਰਦਾਸਿ ॥

ਚਰਨ ਪਖਾਰਿ ਕਹਾਂ ਗੁਣਤਾਸ ॥

ਪ੍ਰਭ ਦਇਆਲ ਕਿਰਪਾਲ ਹਜੂਰਿ ॥

ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥

ਮੰਗਲਵਾਰ, ੧੮ ਫੱਗਣ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੭੬)

Guru Granth Sahib JiGuru Granth Sahib Ji

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੫ ॥

ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ । ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ । (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ।੧। ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ।ਰਹਾਉ। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ । ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ । (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ ।੨।

Guru Granth Sahib JiGuru Granth Sahib Ji

ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ । ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ । ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩।ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ । ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement