Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (1 ਮਾਰਚ 2024)
Published : Mar 1, 2024, 7:11 am IST
Updated : Mar 1, 2024, 7:11 am IST
SHARE ARTICLE
Hukamnama Sahib
Hukamnama Sahib

ਧਨਾਸਰੀ ਮਹਲਾ ੫ ॥

Ajj da Hukamnama Sri Darbar Sahib Today: ਧਨਾਸਰੀ ਮਹਲਾ ੫ ॥

ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥

ਸੰਚਣ ਕਉ ਹਰਿ ਏਕੋ ਨਾਮੁ ॥

ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥

ਨਾਮਿ ਰਤੇ ਪ੍ਰਭ ਰੰਗਿ ਅਪਾਰ ॥

ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥

ਸਾਧ ਕੀ ਸੋਭਾ ਅਤਿ ਮਸਕੀਨੀ ॥

ਸੰਤ ਵਡਾਈ ਹਰਿ ਜਸੁ ਚੀਨੀ ॥

ਅਨਦੁ ਸੰਤਨ ਕੈ ਭਗਤਿ ਗੋਵਿੰਦ ॥

ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥

ਜਹ ਸਾਧ ਸੰਤਨ ਹੋਵਹਿ ਇਕਤ੍ਰ ॥

ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥

ਸਾਧ ਸਭਾ ਮਹਿ ਅਨਦ ਬਿਸ੍ਰਾਮ ॥

ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥

ਦੁਇ ਕਰ ਜੋੜਿ ਕਰੀ ਅਰਦਾਸਿ ॥

ਚਰਨ ਪਖਾਰਿ ਕਹਾਂ ਗੁਣਤਾਸ ॥

ਪ੍ਰਭ ਦਇਆਲ ਕਿਰਪਾਲ ਹਜੂਰਿ ॥

ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥

ਸ਼ੁੱਕਰਵਾਰ, ੧੮ ਫੱਗਣ (ਸੰਮਤ ੫੫੫ ਨਾਨਕਸ਼ਾਹੀ)

(ਅੰਗ: ੬੭੬)

ਪੰਜਾਬੀ ਵਿਆਖਿਆ: ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ । ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ । (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ।੧।

ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ।ਰਹਾਉ। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ । ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ । (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ ।੨।

ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ । ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ । ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩।

ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ । ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩।

SHARE ARTICLE

ਏਜੰਸੀ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement