ਅੱਜ ਦਾ ਹੁਕਮਨਾਮਾ
Published : Apr 1, 2020, 6:22 am IST
Updated : Apr 1, 2020, 6:22 am IST
SHARE ARTICLE
Photo
Photo

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਮੇਰਾ ਲਾਗੋ ਰਾਮ ਸਿਉ ਹੇਤੁ ॥

ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥

ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥

ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥

ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥

ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ॥੨॥੧੭॥

ਬੁੱਧਵਾਰ, ੧੯ ਚੇਤ (ਸੰਮਤ ੫੫੨ ਨਾਨਕਸ਼ਾਹੀ) ਅੰਗ : ੬੭੫

ਧਨਾਸਰੀ ਮਹਲਾ ੫ ॥
ਹੇ ਭਾਈ! ਜਿਸ ਗੁਰੂ ਨੇ ਸਰਨ ਆਏ ਹਰੇਕ ਮਨੁੱਖ ਦਾ ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ(ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਤੇ ਉਸ ਦੀ ਕਿਰਪਾ ਨਾਲ ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ। ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਹੱਥ ਦੇ ਕੇ ਦੁੱਖਾਂ ਤੋਂ ਬਚਾਂਦਾ ਹੈ,

Darbar SahibDarbar Sahib

ਸੇਵਕਾਂ ਨੂੰ ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ ਆਪਣੇ ਸੇਵਕਾਂ ਦਾ ਆਪ ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ,ਤੇ, ਸਦਾ ਆਤਮਕ ਆਨੰਦ ਮਾਣ ਕੇ ਦੁੱਖਾਂ ਕਲੇਸ਼ਾਂ ਵਲੋਂ ਨਿਡਰ ਹੋ ਜਾਂਦੇ ਹਨ।੨।੧੭।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement