ਅੱਜ ਦਾ ਹੁਕਮਨਾਮਾ (1 ਮਈ 2022)
Published : May 1, 2022, 7:53 am IST
Updated : May 1, 2022, 7:53 am IST
SHARE ARTICLE
Sachkhand Sri Harmandir Sahib
Sachkhand Sri Harmandir Sahib

ਧਨਾਸਰੀ ਮਹਲਾ ੪ ॥

 

ਧਨਾਸਰੀ ਮਹਲਾ ੪ ॥

ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥

ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥

ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥

ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥

ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥

ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥

ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥

ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥

ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥

ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

ਐਤਵਾਰ, ੧੮ ਵੈਸਾਖ (ਸੰਮਤ ੫੫੪ ਨਾਨਕਸ਼ਾਹੀ)  (ਅੰਗ: ੬੬੮)

Darbar SahibDarbar Sahib

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੪ ॥

ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ । ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ।ਰਹਾਉ।

Darbar Sahib
Darbar Sahib

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤਿ੍ਰਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।੪।੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement