ਅੱਜ ਦਾ ਹੁਕਮਨਾਮਾ (1 ਜੂਨ 2022)
Published : Jun 1, 2022, 6:53 am IST
Updated : Jun 1, 2022, 6:55 am IST
SHARE ARTICLE
sri harmandir sahib
sri harmandir sahib

ਤਿਲੰਗ ਘਰੁ ੨ ਮਹਲਾ ੫ ॥

 

ਤਿਲੰਗ ਘਰੁ ੨ ਮਹਲਾ ੫ ॥

ਤੁਧੁ ਬਿਨੁ ਦੂਜਾ ਨਾਹੀ ਕੋਇ ॥

ਤੂ ਕਰਤਾਰੁ ਕਰਹਿ ਸੋ ਹੋਇ ॥

ਤੇਰਾ ਜੋਰੁ ਤੇਰੀ ਮਨਿ ਟੇਕ ॥

ਸਦਾ ਸਦਾ ਜਪਿ ਨਾਨਕ ਏਕ ॥੧॥

ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥

ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥

ਹੈ ਤੂਹੈ ਤੂ ਹੋਵਨਹਾਰ ॥

ਅਗਮ ਅਗਾਧਿ ਊਚ ਆਪਾਰ ॥

ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥

ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥

ਜੋ ਦੀਸੈ ਸੋ ਤੇਰਾ ਰੂਪੁ ॥

ਗੁਣ ਨਿਧਾਨ ਗੋਵਿੰਦ ਅਨੂਪ ॥

ਸਿਮਰਿ ਸਿਮਰਿ ਸਿਮਰਿ ਜਨ ਸੋਇ ॥

ਨਾਨਕ ਕਰਮਿ ਪਰਾਪਤਿ ਹੋਇ ॥੩॥

ਜਿਨਿ ਜਪਿਆ ਤਿਸ ਕਉ ਬਲਿਹਾਰ ॥

ਤਿਸ ਕੈ ਸੰਗਿ ਤਰੈ ਸੰਸਾਰ ॥

ਕਹੁ ਨਾਨਕ ਪ੍ਰਭ ਲੋਚਾ ਪੂਰਿ ॥

ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਬੁੱਧਵਾਰ, ੧੯ ਜੇਠ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੭੨੩)

 

Sri Harmandir Sahib
Sri Harmandir Sahib

 

ਪੰਜਾਬੀ ਵਿਆਖਿਆ :
ਤਿਲੰਗ ਘਰੁ ੨ ਮਹਲਾ ੫ ॥
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ । (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ । ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ।੧। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ । ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ।ਰਹਾਉ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ । ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ ।

 

Sri Harmandir Sahib
Sri Harmandir Sahib

ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ । ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ । ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਹੇ ਨਾਨਕ! ਆਖ—ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।੪।੨।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement