ਅੱਜ ਦਾ ਹੁਕਮਨਾਮਾ (1 ਜੂਨ 2023)
Published : Jun 1, 2023, 6:46 am IST
Updated : Jun 1, 2023, 6:46 am IST
SHARE ARTICLE
Sri Darbar Sahib
Sri Darbar Sahib

ਸਲੋਕ ॥

ਸਲੋਕ ॥

ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥

ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥

ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥

ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਪਉੜੀ ॥

ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥

ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥

ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥

ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥

ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥

ਵੀਰਵਾਰ, ੧੮ ਜੇਠ (ਸੰਮਤ ੫੫੫ ਨਾਨਕਸ਼ਾਹੀ) ੧ ਜੂਨ, ੨੦੨੩ (ਅੰਗ: ੭੦੬)

ਪੰਜਾਬੀ ਵਿਆਖਿਆ : ਸਲੋਕ ॥ ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ ।੧। ਹੇ ਨਾਨਕ! (ਆਖ—ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ? ।੨।

(ਹੇ ਜੀਵ!) (ਮਾਂ ਦੀ) ਰੱਤ ਤੇ (ਪਿਉ ਦੇ) ਵੀਰਜ ਤੋਂ (ਮਾਂ ਦੇ) ਪੇਟ ਦੀ ਅੱਗ ਵਿਚ ਤੂੰ ਉੱਗਿਆ । ਤੇਰਾ ਮੂੰਹ ਹੇਠਾਂ ਨੂੰ ਸੀ, ਗੰਦਾ ਤੇ ਡਰਾਉਣਾ ਸੈਂ, (ਮਾਨੋ) ਇਕ ਹਨੇਰੇ ਘੋਰ ਨਰਕ ਵਿਚ ਪਿਆ ਹੋਇਆ ਸੈਂ । ਜਿਸ ਪ੍ਰਭੂ ਨੂੰ ਸਿਮਰ ਕੇ ਤੂੰ ਨਹੀਂ ਸੈਂ ਸੜਦਾ—ਉਸ ਨੂੰ (ਹੁਣ ਭੀ) ਮਨੋਂ ਤਨੋਂ ਹਿਰਦੇ ਵਿਚ ਯਾਦ ਕਰ । ਜਿਸ ਪ੍ਰਭੂ ਨੇ ਤੈਨੂੰ ਔਖੇ ਥਾਂ ਤੋਂ ਬਚਾਇਆ, ਉਸ ਨੂੰ ਰਤਾ ਭੀ ਨਾਹ ਭੁਲਾ । ਪ੍ਰਭੂ ਨੂੰ ਭੁਲਾਇਆਂ ਕਦੇ ਸੁਖ ਨਹੀਂ ਹੁੰਦਾ, (ਜੇ ਭੁਲਾਇਂਗਾ ਤਾਂ) ਮਨੁੱਖਾ ਜਨਮ (ਦੀ ਬਾਜ਼ੀ) ਹਾਰ ਕੇ ਜਾਵੇਂਗਾ ।੨।

Tags: in amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement