ਅੱਜ ਦਾ ਹੁਕਮਨਾਮਾ
Published : Jul 1, 2020, 6:59 am IST
Updated : Jul 1, 2020, 6:59 am IST
SHARE ARTICLE
Darbar Sahib
Darbar Sahib

ਸਲੋਕੁ ਮ; ੩ ॥

ਸਲੋਕੁ ਮ; ੩ ॥

ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥

ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥

ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥

ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ; ੩ ॥

ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥

ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥

ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥

ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥

ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥

ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥

ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥

ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

ਬੁੱਧਵਾਰ, ੧੮ ਹਾੜ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੪੫)

Darbar Sahib Darbar Sahib

ਪੰਜਾਬੀ ਵਿਆਖਿਆ:

ਸਲੋਕੁ ਮ; ੩ ॥
ਜੋ ਮਨੁੱਖ ਸਤਿਗੁਰੂ ਵੱਲੋਂ ਮਨਮੁਖ ਹਨ, ਉਹ ਅੰਤ ਨੂੰ ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ॥੧॥ ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਂਹ ਥਾਂ ਨਾਂਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਬਦਨਾਮ ਹੁੰਦੀ ਫਿਰਦੀ ਹੈ।

Darbar SahibDarbar Sahib

ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; ਪਰ ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਸਦਾ ਤੇਰੇ ਗੁਣ ਗਾਵਾਂ॥੭॥

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LokSabhaElections2024 :ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ, ਹਰਿਆਣਾ ਸਣੇ ਪੂਰੇ ਦੇਸ਼ 'ਚ ਇਸ ਦਿਨ ਹੋਵੇ.

20 Apr 2024 2:43 PM

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM
Advertisement