ਅੱਜ ਦਾ ਹੁਕਮਨਾਮਾ (1 ਜੁਲਾਈ 2021)
Published : Jul 1, 2021, 7:53 am IST
Updated : Jul 1, 2021, 7:53 am IST
SHARE ARTICLE
Hukamnama Sahib
Hukamnama Sahib

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਸੰਤਹੁ ਮਨ ਪਵਨੈ ਸੁਖੁ ਬਨਿਆ ॥

ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥

ਗੁਰਿ ਦਿਖਲਾਈ ਮੋਰੀ ॥

ਜਿਤੁ ਮਿਰਗ ਪੜਤ ਹੈ ਚੋਰੀ ॥

ਮੂੰਦਿ ਲੀਏ ਦਰਵਾਜੇ ॥

ਬਾਜੀਅਲੇ ਅਨਹਦ ਬਾਜੇ ॥੧॥

ਕੁੰਭ ਕਮਲੁ ਜਲਿ ਭਰਿਆ ॥

ਜਲੁ ਮੇਟਿਆ ਊਭਾ ਕਰਿਆ ॥

ਕਹੁ ਕਬੀਰ ਜਨ ਜਾਨਿਆ ॥

ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਵੀਰਵਾਰ, ੧੭ ਹਾੜ (ਸੰਮਤ ੫੫੩ ਨਾਨਕਸ਼ਾਹੀ) ੧ ਜੁਲਾਈ, ੨੦੨੧ (ਅੰਗ: ੬੫੬)

ਪੰਜਾਬੀ ਵਿਆਖਿਆ:

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ।੧।

Darbar SahibDarbar Sahib

(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ । ਹੇ ਦਾਸ ਕਬੀਰ! (ਹੁਣ) ਆਖ—ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ।੨।੧੦।

Darbar SahibDarbar Sahib

ਸ਼ਬਦ ਦਾ ਭਾਵ :—ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ ।੧੦।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement