Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (1 ਅਗਸਤ 2024)
Published : Aug 1, 2024, 6:49 am IST
Updated : Aug 2, 2024, 6:49 am IST
SHARE ARTICLE
 Ajj da Hukamnama Sri Darbar Sahib
Ajj da Hukamnama Sri Darbar Sahib

 Ajj da Hukamnama Sri Darbar Sahib: ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥

 Ajj da Hukamnama Sri Darbar Sahib: ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥

ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥

ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥

ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥

ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥

ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥

ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥

ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥

ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍॥

ਸੇ ਫਲ ਕੰਮਿ ਨ ਆਵਨੀ੍ ਤੇ ਗੁਣ ਮੈ ਤਨਿ ਹੰਨਿ੍ ॥੪॥

ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥

ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥

ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥

ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM

ਕੰਧ ਟੱਪ ਕੇ ਲੱਗਿਆ ਸੀ ਭੱਜਣ,ਖੜ੍ਹ ਖੜ੍ਹ ਦੇਖ ਰਿਹਾ ਸਾਰਾ ਪਿੰਡ,ਹੋ ਗਿਆ ਹੰਗਾਮਾ

20 Feb 2026 1:31 PM

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM
Advertisement