ਅੱਜ ਦਾ ਹੁਕਮਨਾਮਾ
Published : Sep 1, 2019, 7:40 am IST
Updated : Sep 2, 2019, 7:56 am IST
SHARE ARTICLE
DARBAR SAHIB
DARBAR SAHIB

ਜੈਤਸਰੀ ਮਹਲਾ 5 ਘਰੁ 2 ਛੰਤ

ਜੈਤਸਰੀ ਮਹਲਾ 5 ਘਰੁ 2 ਛੰਤ

ੴ ਸਤਿਗੁਰ ਪ੍ਰਸਾਦਿ॥ ਸਲੋਕੁ॥

ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥

ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥1॥ ਛੰਤੁ ॥

ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥

ਕੇਤੇ ਗਨਉ ਅਸੰਖ ਅਵਗਣ ਮੇਰਿਆ ॥

ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥

ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥

ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥

ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥1॥ ਸਲੋਕੁ ॥

ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥

ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥2॥ ਛੰਤੁ ॥

ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥

ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥

ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥

ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥

ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥

ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥2॥ ਸਲੋਕੁ ॥

ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥

ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥3॥ ਛੰਤੁ ॥

ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥

ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥

ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥

ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ॥

ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥

ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥3॥ ਸਲੋਕੁ ॥

ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥

ਨਾਨਕ ਨਾਮੁ ਧਿਆਇ ਸੁਖ ਸਬਾਇਆ ॥4॥ ਛੰਤੁ ॥

ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥

ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥

ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥

ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥

ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥

ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥4॥2॥

ਐਤਵਾਰ, 16 ਭਾਦੋਂ (ਸੰਮਤ 551 ਨਾਨਕਸ਼ਾਹੀ) 1 ਸਤੰਬਰ, 2019 (ਅੰਗ: 704) 
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement