ਅੱਜ ਦਾ ਹੁਕਮਨਾਮਾ (1 ਸਤੰਬਰ 2023)
Published : Sep 1, 2023, 7:20 am IST
Updated : Sep 1, 2023, 7:23 am IST
SHARE ARTICLE
Hukamnama Sahib
Hukamnama Sahib

ਰਾਮਕਲੀ ਮਹਲਾ ੫ ॥

ਰਾਮਕਲੀ ਮਹਲਾ ੫ ॥

ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥

ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥

ਸੰਤਹ ਚਰਨ ਮਾਥਾ ਮੇਰੇ ਪਉਤ ॥

ਅਨਿਕ ਬਾਰ ਸੰਤਹ ਡੰਡਉਤ ॥੧॥

ਇਹੁ ਮਨੁ ਸੰਤਨ ਕੈ ਬਲਿਹਾਰੀ ॥

ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥੧॥ ਰਹਾਉ ॥

ਸੰਤਹ ਚਰਣ ਧੋਇ ਧੋਇ ਪੀਵਾ ॥

ਸੰਤਹ ਦਰਸੁ ਪੇਖਿ ਪੇਖਿ ਜੀਵਾ ॥

ਸੰਤਹ ਕੀ ਮੇਰੈ ਮਨਿ ਆਸ ॥

ਸੰਤ ਹਮਾਰੀ ਨਿਰਮਲ ਰਾਸਿ ॥੨॥

ਸੰਤ ਹਮਾਰਾ ਰਾਖਿਆ ਪੜਦਾ ॥

ਸੰਤ ਪ੍ਰਸਾਦਿ ਮੋਹਿ ਕਬਹੂ ਨ ਕੜਦਾ ॥

ਸੰਤਹ ਸੰਗੁ ਦੀਆ ਕਿਰਪਾਲ ॥

ਸੰਤ ਸਹਾਈ ਭਏ ਦਇਆਲ ॥੩॥

ਸੁਰਤਿ ਮਤਿ ਬੁਧਿ ਪਰਗਾਸੁ ॥

ਗਹਿਰ ਗੰਭੀਰ ਅਪਾਰ ਗੁਣਤਾਸੁ ॥

ਜੀਅ ਜੰਤ ਸਗਲੇ ਪ੍ਰਤਿਪਾਲ ॥

ਨਾਨਕ ਸੰਤਹੁ ਦੇਖਿ ਨਿਹਾਲ ॥੪॥੧੦॥੨੧॥

ਸ਼ੁੱਕਰਵਾਰ, ੧੬ ਭਾਦੋਂ (ਸੰਮਤ ੫੫੫ ਨਾਨਕਸ਼ਾਹੀ) ੧ ਸਤੰਬਰ, ੨੦੨੩ (ਅੰਗ: ੮੮੯)

ਪੰਜਾਬੀ ਵਿਆਖਿਆ : ਰਾਮਕਲੀ ਮਹਲਾ ੫॥ ਹੇ ਭਾਈ! ਸੰਤ ਜਨਾਂ ਨਾਲ ਮਿਲਦਿਆਂ ਪਰਮਾਤਮਾ (ਮੇਰੇ) ਚਿਤ ਵਿਚ ਆ ਵੱਸਿਆ ਹੈ, ਸੰਤ ਜਨਾਂ ਦੀ ਸੰਗਤਿ ਕਰਦਿਆਂ ਮੈਂ ਮਨ ਵਿਚ ਸੰਤੋਖ ਪ੍ਰਾਪਤ ਕਰ ਲਿਆ ਹੈ। (ਪ੍ਰਭੂ ਮੇਹਰ ਕਰੇਂ) ਮੇਰਾ ਮੱਥਾ ਸੰਤ ਜਨਾਂ ਦੇ ਚਰਨਾਂ ਤੇ ਪਿਆ ਰਹੇ, ਮੈਂ ਅਨੇਕਾਂ ਵਾਰੀ ਸੰਤ ਜਨਾਂ ਨੂੰ ਨਮਸਕਾਰ ਕਰਦਾ ਹਾਂ ।੧। ਹੇ ਭਾਈ! ਮੇਰਾ ਇਹ ਮਨ ਸੰਤ-ਜਨਾਂ ਤੋਂ ਸਦਕੇ ਜਾਂਦਾ ਹੈ, ਜਿਨ੍ਹਾਂ ਦਾ ਆਸਰਾ ਲੈ ਕੇ ਮੈਂ (ਆਤਮਕ) ਆਨੰਦ ਹਾਸਲ ਕੀਤਾ ਹੈ। ਸੰਤ ਜਨ ਕਿਰਪਾ ਕਰ ਕੇ (ਵਿਕਾਰ ਆਦਿਕਾਂ ਤੋਂ) ਰੱਖਿਆ ਕਰਦੇ ਹਨ।੧।ਰਹਾਉ।

ਹੇ ਭਾਈ! (ਜੇ ਪ੍ਰਭੂ ਕਿਰਪਾ ਕਰੇ, ਤਾਂ) ਮੈਂ ਸੰਤ ਜਨਾਂ ਦੇ ਚਰਨ ਧੋ ਧੋ ਕੇ ਪੀਂਦਾ ਰਹਾਂ, ਸੰਤ ਜਨਾਂ ਦਾ ਦਰਸਨ ਕਰ ਕਰ ਕੇ ਮੈਨੂੰ ਆਤਮਕ ਜੀਵਨ ਮਿਲਦਾ ਰਹਿੰਦਾ ਹੈ। ਮੇਰੇ ਮਨ ਵਿਚ ਸੰਤ ਜਨਾਂ ਦੀ ਸਹਾਇਤਾ ਦਾ ਧਰਵਾਸ ਬਣਿਆ ਰਹਿੰਦਾ ਹੈ, ਸੰਤ ਜਨਾਂ ਦੀ ਸੰਗਤਿ ਹੀ ਮੇਰੇ ਵਾਸਤੇ ਪਵਿੱਤ੍ਰ ਸਰਮਾਇਆ ਹੈ ।੨। ਹੇ ਭਾਈ! ਸੰਤ ਜਨਾਂ ਨੇ (ਵਿਕਾਰ ਆਦਿਕਾਂ ਤੋਂ) ਮੇਰੀ ਇੱਜ਼ਤ ਬਚਾ ਲਈ ਹੈ, ਸੰਤ ਜਨਾਂ ਦੀ ਕਿਰਪਾ ਨਾਲ ਮੈਨੂੰ ਕਦੇ ਭੀ ਕੋਈ ਚਿੰਤਾ-ਫ਼ਿਕਰ ਨਹੀਂ ਵਿਆਪਦਾ। ਕਿਰਪਾ ਦੇ ਸੋਮੇ ਪਰਮਾਤਮਾ ਨੇ ਆਪ ਹੀ ਮੈਨੂੰ ਸੰਤ ਜਨਾਂ ਦਾ ਸਾਥ ਬਖ਼ਸ਼ਿਆ ਹੈ।

ਜਦੋਂ ਸੰਤ ਜਨ ਮਦਦਗਾਰ ਬਣਦੇ ਹਨ, ਤਾਂ ਪ੍ਰਭੂ ਦਇਆਵਾਨ ਹੋ ਜਾਂਦਾ ਹੈ ।੩। (ਹੇ ਭਾਈ! ਸੰਤ ਜਨਾਂ ਦੀ ਸੰਗਤਿ ਦੀ ਬਰਕਤਿ ਨਾਲ ਮੇਰੀ) ਸੁਰਤਿ ਵਿਚ ਮਤਿ ਵਿਚ ਬੁੱਧਿ ਵਿਚ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ। ਹੇ ਨਾਨਕ! ਅਥਾਹ, ਬੇਅੰਤ, ਗੁਣਾਂ ਦਾ ਖ਼ਜ਼ਾਨਾ, ਅਤੇ ਸਾਰੇ ਜੀਵਾਂ ਦੀ ਪਾਲਣਾ ਕਰਨ ਵਾਲਾ ਪਰਮਾਤਮਾ (ਆਪਣੇ) ਸੰਤ ਜਨਾਂ ਨੂੰ ਵੇਖ ਕੇ ਲੂੰ-ਲੂੰ ਖ਼ੁਸ਼ ਹੋ ਜਾਂਦਾ ਹੈ ।੪।੧੦।੨੧॥

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement