ਅੱਜ ਦਾ ਹੁਕਮਨਾਮਾ
Published : Oct 1, 2020, 7:12 am IST
Updated : Oct 1, 2020, 7:12 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਮੇਰਾ ਲਾਗੋ ਰਾਮ ਸਿਉ ਹੇਤੁ ॥

ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥

ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥

ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥

ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥

ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ॥੨॥੧੭॥

ਵੀਰਵਾਰ, ੧੬ ਅੱਸੂ (ਸੰਮਤ ੫੫੨ ਨਾਨਕਸ਼ਾਹੀ) (ਅੰਗ : ੬੭੫)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ ੫ ॥
ਹੇ ਭਾਈ! ਜਿਸ ਗੁਰੂ ਨੇ ਸਰਨ ਆਏ ਹਰੇਕ ਮਨੁੱਖ ਦਾ ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ(ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਤੇ ਉਸ ਦੀ ਕਿਰਪਾ ਨਾਲ ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ। ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਹੱਥ ਦੇ ਕੇ ਦੁੱਖਾਂ ਤੋਂ ਬਚਾਂਦਾ ਹੈ, ਸੇਵਕਾਂ ਨੂੰ ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ।

Darbar SahibDarbar Sahib

ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ ਆਪਣੇ ਸੇਵਕਾਂ ਦਾ ਆਪ ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ,ਤੇ, ਸਦਾ ਆਤਮਕ ਆਨੰਦ ਮਾਣ ਕੇ ਦੁੱਖਾਂ ਕਲੇਸ਼ਾਂ ਵਲੋਂ ਨਿਡਰ ਹੋ ਜਾਂਦੇ ਹਨ।੨।੧੭।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement