ਅੱਜ ਦਾ ਹੁਕਮਨਾਮਾ
Published : Nov 1, 2020, 7:23 am IST
Updated : Nov 1, 2020, 7:25 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥

ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥

ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥

ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥

ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥

ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥

ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥

ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥

ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥

ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥

ਐਤਵਾਰ, ੧੬ ਕੱਤਕ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੧੪)

Darbar SahibDarbar Sahib

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥
ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ । ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ।੧।

Darbar SahibDarbar Sahib

ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ।ਰਹਾਉ। (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ । ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।੨।

Guru Granth Sahib JiGuru Granth Sahib Ji

ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ।੩।

Guru Granth Sahib JiGuru Granth Sahib Ji

ਹੇ ਨਾਨਕ! ਆਖ—ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ ।੪।੧੦।੨੧।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement