ਅੱਜ ਦਾ ਹੁਕਮਨਾਮਾ (1 ਦਸੰਬਰ 2021)
Published : Dec 1, 2021, 8:15 am IST
Updated : Dec 1, 2021, 8:19 am IST
SHARE ARTICLE
hukamnama
hukamnama

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥

ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥

ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥

ਹਰਿ ਰਸੁ ਪੀਵਹੁ ਪੁਰਖ ਗਿਆਨੀ ॥

ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥

ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥

ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰ

ਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥

ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥

ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥

ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋੁਪਾਲਾ ॥੪॥੧੦॥

ਬੁੱਧਵਾਰ, ੧੬ ਮੱਘਰ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੧੧)

ਪੰਜਾਬੀ ਵਿਆਖਿਆ :

ਸੋਰਠਿ ਮਹਲਾ ੫ ॥

Golden TempleGolden Temple

ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ । ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੧। ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ ।

Harimandir Sahib Harimandir Sahib

(ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ।ਰਹਾਉ। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ ।

Darbar SahibDarbar Sahib

ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ।੨। ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ ।੩।

Harimandir SahibHarimandir Sahib

ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ।੪।੧੦।

SHARE ARTICLE

ਏਜੰਸੀ

Advertisement

ਪਿਛਲੇ 3 ਮਹੀਨਿਆਂ 'ਚ Punjab ਦੀਆਂ Jail 'ਚੋਂ ਮਿਲੇ 1274 ਫੋਨ, High Court ਹੋਇਆ ਸਖ਼ਤ, ਪੰਜਾਬ ਤੋਂ ਕਾਰਵਾਈ ਦੀ...

16 Apr 2024 2:27 PM

Ludhiana News: ਫਾਂਸੀ ਹੋਣੀ ਚਾਹੀਦੀ ਹੈ ਮੇਰੀ ਧੀ ਦੇ ਕਾਤਲ ਨੂੰ' - ਅਦਾਲਤ ਬਾਹਰ ਫੁੱਟ-ਫੁੱਟ ਰੋ ਪਏ ਮਾਸੂਮ..

16 Apr 2024 1:08 PM

Farmers Protest News: ਕਿਸਾਨਾਂ ਦੇ ਹੱਕ 'ਚ ਨਿੱਤਰਿਆ ਆਨੰਦ ਕਾਰਜ ਨੂੰ ਜਾਂਦਾ ਲਾੜਾ; ਕਿਹਾ - ਕਿਸਾਨਾਂ ਦਾ ਹੀ ਪੁੱਤ

16 Apr 2024 12:20 PM

Big Breaking : AAP ਦੀ ਉਮੀਦਵਾਰਾਂ ਵਾਲੀ ਨਵੀਂ ਸੂਚੀ 'ਚ ਪਵਨ ਟੀਨੂੰ ਤੇ ਪੱਪੀ ਪਰਾਸ਼ਰ ਦਾ ਨਾਂਅ!

16 Apr 2024 11:41 AM

ਭਾਜਪਾ ਦੇ ਅਪਰਾਧਿਕ ਵਿਧਾਇਕਾਂ-ਮੰਤਰੀਆਂ ਨੂੰ ਸੁਪਰੀਮ ਕੋਰਟ ਦੇ ਜੱਜ ਕੁਝ ਨਹੀਂ ਕਹਿੰਦੇ : ਕਾਂਗਰਸ

16 Apr 2024 11:19 AM
Advertisement