
ਸਲੋਕੁ ਮ; ੧ ॥
ਸਲੋਕੁ ਮ; ੧ ॥
ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ ॥
ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ ॥
ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥
ਪੜੀਐ ਜੇਤੀ ਆਰਜਾ ਪੜੀਅਹਿ ਜੇਤੇ ਸਾਸ ॥
ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥੧॥ ਮ; ੧ ॥
ਲਿਖਿ ਲਿਖਿ ਪੜਿਆ ॥ ਤੇਤਾ ਕੜਿਆ ॥
ਬਹੁ ਤੀਰਥ ਭਵਿਆ ॥
ਤੇਤੋ ਲਵਿਆ ॥
ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥
ਸਹੁ ਵੇ ਜੀਆ ਅਪਣਾ ਕੀਆ ॥
ਅੰਨੁ ਨ ਖਾਇਆ ਸਾਦੁ ਗਵਾਇਆ ॥
ਬਹੁ ਦੁਖੁ ਪਾਇਆ ਦੂਜਾ ਭਾਇਆ ॥
ਬਸਤ੍ਰ ਨ ਪਹਿਰੈ ॥
ਅਹਿਨਿਸਿ ਕਹਰੈ ॥
ਮੋਨਿ ਵਿਗੂਤਾ ॥
ਕਿਉ ਜਾਗੈ ਗੁਰ ਬਿਨੁ ਸੂਤਾ ॥
ਪਗ ਉਪੇਤਾਣਾ ॥
ਅਪਣਾ ਕੀਆ ਕਮਾਣਾ ॥
ਅਲੁ ਮਲੁ ਖਾਈ ਸਿਰਿ ਛਾਈ ਪਾਈ ॥
ਮੂਰਖਿ ਅੰਧੈ ਪਤਿ ਗਵਾਈ ॥
ਵਿਣੁ ਨਾਵੈ ਕਿਛੁ ਥਾਇ ਨ ਪਾਈ ॥
ਰਹੈ ਬੇਬਾਣੀ ਮੜੀ ਮਸਾਣੀ ॥
ਅੰਧੁ ਨ ਜਾਣੈ ਫਿਰਿ ਪਛੁਤਾਣੀ ॥
ਸਤਿਗੁਰੁ ਭੇਟੇ ਸੋ ਸੁਖੁ ਪਾਏ ॥
ਹਰਿ ਕਾ ਨਾਮੁ ਮੰਨਿ ਵਸਾਏ ॥
ਨਾਨਕ ਨਦਰਿ ਕਰੇ ਸੋ ਪਾਏ ॥
ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥ ਪਉੜੀ ॥
ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥
ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨ@ੀ ਧਾਵਦੇ ॥
ਇਕਿ ਮੂਲੁ ਨ ਬੁਝਨਿ@ ਆਪਣਾ ਅਣਹੋਦਾ ਆਪੁ ਗਣਾਇਦੇ ॥
ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥
ਤਿਨ@ ਮੰਗਾ ਜਿ ਤੁਝੈ ਧਿਆਇਦੇ ॥੯॥
ਵੀਰਵਾਰ, ੧੮ ਪੋਹ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੪੬੭)