
ਜੈਤਸਰੀ ਮਹਲਾ ੫ ਘਰੁ ੩ ਦੁਪਦੇ
ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ॥
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥
ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥
ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥
SRI DARBAR SAHIB
ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥
ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥
ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥
ਸ਼ਨਿੱਚਰਵਾਰ, ੧੯ ਪੋਹ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੦੦)
Sri Darbar Sahib
ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ॥
ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ । ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ । ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਹਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ।੧। ਨਾਨਕ ਆਖਦਾ ਹੈ—ਹੇ ਲੋਕੋ! ਸੁਣੋ । ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ । ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।੨।੧।੨।