
ਸਲੋਕ ॥
ਸਲੋਕ ॥
ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥
ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥
ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥
ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥
ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥
ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥
ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥
ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥
ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥
ਐਤਵਾਰ, ੨੦ ਮਾਘ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੦੮)