Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (2 ਫਰਵਰੀ 2024)

By : GAGANDEEP

Published : Feb 2, 2024, 6:50 am IST
Updated : Feb 3, 2024, 6:48 am IST
SHARE ARTICLE
 Ajj da Hukamnama Sri Darbar Sahib
Ajj da Hukamnama Sri Darbar Sahib

 Ajj da Hukamnama Sri Darbar Sahib: ਸਲੋਕੁ ਮਃ ੩ ॥

 Ajj da Hukamnama Sri Darbar Sahib: ਸਲੋਕੁ ਮਃ ੩ ॥
ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥
ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥
ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥
ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥

ਮਃ ੩ ॥
ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥
ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥
ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥
ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥
ਜਾ ਆਪੇ ਨਦਰਿ ਕਰੇ ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥
ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥
ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥
ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥੨॥

ਪਉੜੀ ॥
ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥
ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥
ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥
ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥
ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥੭॥

ਸਲੋਕੁ ਮਃ ੩ ॥ (ਇਸ ਸੰਸਾਰ-) ਸਮੁੰਦਰ ਵਿਚ ਬੇਅੰਤ ਪ੍ਰਭੂ ਆਪ ਵੱਸ ਰਿਹਾ ਹੈ, ਪਰ (ਉਸ ਅਨੰਤ ਨੂੰ ਛੱਡ ਕੇ) ਨਾਸਵੰਤ ਪਦਾਰਥਾਂ ਵਿਚ ਲੱਗੀ ਹੋਈ ਜਿੰਦ ਜੰਮਦੀ ਮਰਦੀ ਰਹਿੰਦੀ ਹੈ । ਜੋ ਮਨੁੱਖ ਆਪਣੀ ਮਰਜੀ ਅਨੁਸਾਰ ਤੁਰਦਾ ਹੈ ਉਸ ਨੂੰ ਬਹੁਤ ਦੁੱਖ ਪ੍ਰਾਪਤ ਹੁੰਦਾ ਹੈ (ਕਿਉਂਕਿ ਉਹ ਅਨੰਤ ਨੂੰ ਛੱਡ ਕੇ ਨਾਸਵੰਤ ਪਦਾਰਥਾਂ ਪਿੱਛੇ ਦੌੜਦਾ ਹੈ); ਸਭ ਕੁਝ ਇਸ ਸਾਗਰ ਵਿਚ ਮੌਜੂਦ ਹੈ, ਪਰ ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ । ਹੇ ਨਾਨਕ! ਮਨੁੱਖ ਨੂੰ ਸਾਰੇ ਹੀ ਨੌ ਖਜਾਨੇ ਮਿਲ ਜਾਂਦੇ ਹਨ ਜੇ ਮਨੁੱਖ (ਇਸ ਸਾਗਰ ਵਿਚ ਵਿਆਪਕ ਪ੍ਰਭੂ ਦੀ) ਰਜਾ ਵਿਚ ਤੁਰੇ ।੧। ਜੋ ਮਨੁੱਖ ਸਿਦਕ ਸਰਧਾ ਨਾਲ ਸਤਿਗੁਰੁ ਦੇ ਹੁਕਮ ਵਿਚ ਨਹੀਂ ਤੁਰਿਆ, ਉਹ ਹਉਮੈ ਵਿਚ (ਰਹਿ ਕੇ) (ਜਗਤ ਵਿਚ) ਜਨਮ ਲੈ ਕੇ (ਜੀਵਨ) ਅਜਾਂਈ ਗਵਾ ਗਿਆ;

ਜਿਸ ਨੇ ਜੀਭ ਨਾਲ ਪ੍ਰਭੂ ਦੇ ਨਾਮ ਦਾ ਆਨੰਦ ਨਹੀਂ ਲਿਆ ਉਸ ਦਾ ਹਿਰਦਾ-ਰੂਪ ਕਉਲ ਫੁੱਲ ਨਹੀਂ ਖਿੜਿਆ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਵਿਕਾਰਾਂ ਦੀ) ਵਿਹੁ ਖਾਂਦਾ ਰਿਹਾ, (ਅਸਲ ਜੀਵਨ ਵੱਲੋਂ) ਮੋਇਆ ਹੀ ਰਿਹਾ ਤੇ ਮਾਇਆ ਦੇ ਮੋਹ ਵਿਚ ਉਸ ਦੀ ਜਿੰਦਗੀ ਤਬਾਹ ਹੋ ਗਈ । ਇਕ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਜਗਤ ਵਿਚ) ਜੀਊਣਾ ਵੱਸਣਾ ਫਿਟਕਾਰ-ਜੋਗ ਹੈ । ਜਦੋਂ ਸੱਚਾ ਪ੍ਰਭੂ ਆਪ ਹੀ ਮੇਹਰ ਦੀ ਨਜæਰ ਕਰਦਾ ਹੈ ਤਾਂ ਮਨੁੱਖ (ਪ੍ਰਭੂ ਦੇ) ਸੇਵਕਾਂ ਦਾ ਸੇਵਕ ਬਣ ਜਾਂਦਾ ਹੈ, ਨਿੱਤ ਸਤਿਗੁਰੂ ਦੇ ਹੁਕਮ ਵਿਚ ਤੁਰਦਾ ਹੈ, ਕਦੇ ਗੁਰੂ ਦਾ ਪੱਲਾ ਨਹੀਂ ਛੱਡਦਾ, (ਫਿਰ) ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਭੀ ਇਉਂ ਉਪਰਾਮ ਜਿਹਾ ਰਹਿੰਦਾ ਹੈ ਜਿਵੇਂ ਪਾਣੀ ਵਿਚ (ਉੱਗਾ ਹੋਇਆ) ਕਉਲ-ਫੁੱਲ (ਪਾਣੀ ਦੇ ਅਸਰ ਤੋਂ) ਬਚਿਆ ਰਹਿੰਦਾ ਹੈ ।

ਹੇ ਦਾਸ ਨਾਨਕ! ਜਿਵੇਂ ਗੁਣਾਂ ਦੇ ਖਜਾਨੇ ਪਰਮਾਤਮਾ ਨੂੰ ਭਾਉਂਦਾ ਹੈ ਤਿਵੇਂ ਹਰੇਕ ਜੀਵ ਉਸ ਦਾ ਕਰਾਇਆ ਕਰਦਾ ਹੈ ।੨। (ਪਹਿਲਾਂ ਜਦੋਂ ਪ੍ਰਭੂ ਨਿਰਗੁਣ ਰੂਪ ਵਿਚ ਸੀ ਤਦੋਂ) ਬੇਅੰਤ ਸਮਾ ਹਨੇਰਾ ਸੀ (ਭਾਵ, ਤਦੋਂ ਕੀਹ ਸਰੂਪ ਸੀ ਇਹ ਗੱਲ ਦੱਸੀ ਨਹੀਂ ਜਾ ਸਕਦੀ), (ਫਿਰ ਸਰਗੁਣ ਰੂਪ ਰਚ ਕੇ) ਉਸ ਨੇ ਆਪ ਹੀ (ਜਗਤ-ਰਚਨਾ ਦੀ) ਵਿਚਾਰ ਕੀਤੀ; ਉਸ (ਪ੍ਰਭੂ) ਨੇ ਆਪ ਹੀ ਸ੍ਰਿਸæਟੀ ਪੈਦਾ ਕੀਤੀ ਤੇ ਆਪ ਹੀ (ਜੀਵਾਂ ਨੂੰ) ਅਕਲ ਦਿੱਤੀ; (ਇਸ ਤਰ੍ਹਾਂ ਮਨੁੱਖ ਬੁੱਧਵਾਨਾਂ ਦੀ ਰਾਹੀਂ ਉਸ ਨੇ ਆਪ ਹੀ ਸਿਮ੍ਰਿਤੀਆਂ ਤੇ ਸਾਸਤ੍ਰ (ਆਦਿਕ ਧਰਮ-ਪੁਸਤਕ) ਬਣਾਏ, (ਉਹਨਾਂ ਵਿਚ) ਪਾਪ ਤੇ ਪੁੰਨ ਦਾ ਨਿਖੇੜਾ ਕੀਤਾ (ਭਾਵ, ਦੱਸਿਆ ਕਿ ਪਾਪ ਕੀਹ ਹੈ ਤੇ ਪੁੰਨ ਕੀਹ ਹੈ) । ਜਿਸ ਮਨੁੱਖ ਨੂੰ (ਇਹ ਸਾਰਾ ਰਾਜæ) ਸਮਝਾਂਦਾ ਹੈ ਉਹੀ ਸਮਝਦਾ ਹੈ, ਉਸ ਮਨੁੱਖ ਦਾ ਮਨ ਗੁਰੂ ਦੇ ਸੱਚੇ ਸæਬਦ ਵਿਚ ਸਰਧਾ ਧਾਰ ਲੈਂਦਾ ਹੈ ।
ਹਰੇਕ ਕਾਰਜ ਵਿਚ ਪ੍ਰਭੂ ਆਪ ਹੀ ਆਪ ਮੌਜੂਦ ਹੈ, ਆਪ ਹੀ ਮੇਹਰ ਕਰ ਕੇ (ਜੀਵ ਨੂੰ ਆਪਣੇ ਵਿਚ) ਮਿਲਾਂਦਾ ਹੈ ।੭।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement