ਅੱਜ ਦਾ ਹੁਕਮਨਾਮਾ
Published : Mar 2, 2020, 7:02 am IST
Updated : Mar 2, 2020, 7:06 am IST
SHARE ARTICLE
Photo
Photo

ਟੋਡੀ ਮਹਲਾ ੫ ॥

ਟੋਡੀ ਮਹਲਾ ੫ ॥

ਸਤਿਗੁਰ ਆਇਓ ਸਰਣਿ ਤੁਹਾਰੀ ॥

ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥

ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥

ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥

ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥

ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥

ਸੋਮਵਾਰ, ੧੯ ਫੱਗਣ (ਸੰਮਤ ੫੫੧ ਨਾਨਕਸ਼ਾਹੀ) ੨ ਮਾਰਚ, ੨੦੨੦ (ਅੰਗ: ੭੧੩)

PhotoPhoto

ਪੰਜਾਬੀ ਵਿਆਖਿਆ:

ਟੋਡੀ ਮਹਲਾ ੫ ॥
ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ । ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ।

PhotoPhoto

ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ । ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ ।

PhotoPhoto

ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ । ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ—) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ ।੨।੪।੯।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement