
ਸੋਰਠਿ ਮ; ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥
ਸੋਰਠਿ ਮ; ੩ ਦੁਤੁਕੇ ॥
ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥
ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥
ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥
ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥
ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥
ਮੰਗਲਵਾਰ, ੨੦ ਚੇਤ (ਸੰਮਤ ੫੫੧ ਨਾਨਕਸ਼ਾਹੀ) ੨ ਅਪ੍ਰੈਲ, ੨੦੧੯ (ਅੰਗ: ੬੦੨)