Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (2 ਅਪ੍ਰੈਲ 2024)
Published : Apr 2, 2024, 6:54 am IST
Updated : Apr 2, 2024, 6:54 am IST
SHARE ARTICLE
Sri Darbar Sahib
Sri Darbar Sahib

ਬਿਲਾਵਲੁ ਮਹਲਾ ੫ ॥

Ajj da Hukamnama Sri Darbar Sahib: ਬਿਲਾਵਲੁ ਮਹਲਾ ੫ ॥

ਸੰਤ ਸਰਣਿ ਸੰਤ ਟਹਲ ਕਰੀ ॥

ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥

ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥

ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥

ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥

ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥

ਮੰਗਲਵਾਰ, ੨੦ ਚੇਤ (ਸੰਮਤ ੫੫੬ ਨਾਨਕਸ਼ਾਹੀ) ੨ ਅਪ੍ਰੈਲ, ੨੦੨੪ (ਅੰਗ: ੮੨੨)

ਪੰਜਾਬੀ ਵਿਆਖਿਆ :

ਬਿਲਾਵਲੁ ਮਹਲਾ ੫ ॥
ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ), ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ ।੧।ਰਹਾਉ। ਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜਿਸ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦਾ ਸੁਖ ਅਤੇ ਆਨੰਦ (ਮੇਰੇ ਅੰਦਰ ਉਤਪੰਨ ਹੋ ਗਿਆ) । ਹਰਿ-ਨਾਮ ਦਾ ਸੁਆਦ ਮੈਨੂੰ ਅਜੇਹਾ ਆਇਆ ਕਿ ਮੈਂ ਉਹ ਬਿਆਨ ਨਹੀਂ ਕਰ ਸਕਦਾ । ਗੁਰੂ ਨੇ ਮੇਰੀ ਬ੍ਰਿਤੀ ਮਾਇਆ ਵਲੋਂ ਪਰਤਾ ਦਿੱਤੀ ।੧।

ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਸੋਹਣੇ ਪ੍ਰਭੂ ਨੂੰ ਮੈਂ ਸਭ ਵਿਚ ਵੱਸਦਾ ਵੇਖ ਲਿਆ ਹੈ, ਕੋਈ ਭੀ ਥਾਂ ਉਸ ਪ੍ਰਭੂ ਤੋਂ ਸੱਖਣਾ ਨਹੀਂ ਦਿੱਸਦਾ, ਸਾਰੀ ਹੀ ਸ੍ਰਿਸ਼ਟੀ ਪ੍ਰਭੂ ਦੀ ਜੀਵਨ-ਰੌ ਨਾਲ ਭਰਪੂਰ ਦਿੱਸ ਰਹੀ ਹੈ । ਕਿਰਪਾ ਦਾ ਖ਼ਜ਼ਾਨਾ ਪਰਮਾਤਮਾ ਹਰ ਥਾਂ ਪੂਰਨ ਤੌਰ ਤੇ ਵਿਆਪਕ ਦਿੱਸ ਰਿਹਾ ਹੈ । ਹੇ ਨਾਨਕ! ਆਖ—(ਹੇ ਭਾਈ! ਗੁਰੂ ਦੀ ਮੇਹਰ ਨਾਲ) ਮੇਰੀ ਮੇਹਨਤ ਸਫਲ ਹੋ ਗਈ ਹੈ ।੨।੭।੯੩।

 (For more Punjabi news apart from Ajj da Hukamnama Sri Darbar Sahib 2 April 2024, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Delhi 'ਚ ਹੋ ਗਿਆ ਵੱਡਾ ਉਲਟਫੇਰ, ਕੌਣ ਹੋਵੇਗਾ ਅਗਲਾ CM, ਦੇਖੋ The Spokesman Debate 'ਚ ਅਹਿਮ ਚਰਚਾ

08 Feb 2025 12:24 PM

Delhi 'ਚ BJP ਦੀ ਜਿੱਤ ਮਗਰੋਂ ਸ਼ਾਮ ਨੂੰ BJP Office ਜਾਣਗੇ PM Narendra Modi | Delhi election result 2025

08 Feb 2025 12:18 PM

ਅਮਰੀਕਾ 'ਚੋਂ ਕੱਢੇ ਪੰਜਾਬੀਆਂ ਦੀ ਹਾਲਤ ਮਾੜੀ, ਕਰਜ਼ਾ ਚੁੱਕ ਕੇ ਗਏ ਵਿਦੇਸ਼, ਮਹੀਨੇ 'ਚ ਹੀ ਘਰਾਂ ਨੂੰ ਤੋਰਿਆ

07 Feb 2025 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

07 Feb 2025 12:09 PM

ਅਸੀਂ ਬਾਹਰ ਜਾਣ ਲਈ ਜ਼ਮੀਨ ਗਹਿਣੇ ਰੱਖੀ, ਸੋਨਾ ਵੇਚਿਆ ਪਰ...

06 Feb 2025 12:15 PM
Advertisement