Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (02 ਅਪ੍ਰੈਲ 2025)
Published : Apr 2, 2025, 6:23 am IST
Updated : Apr 2, 2025, 6:23 am IST
SHARE ARTICLE
Ajj da Hukamnama Sri Darbar Sahib: ਸੋਰਠਿ ਮਹਲਾ ੫ ॥ 
Ajj da Hukamnama Sri Darbar Sahib: ਸੋਰਠਿ ਮਹਲਾ ੫ ॥ 

Ajj da Hukamnama Sri Darbar Sahib: ਸੋਰਠਿ ਮਹਲਾ ੫ ॥ 

 

Ajj da Hukamnama Sri Darbar Sahib: ਸੋਰਠਿ ਮਹਲਾ ੫ ॥ 

ਸਤਿਗੁਰ ਪੂਰੇ ਭਾਣਾ ॥

ਤਾ ਜਪਿਆ ਨਾਮੁ ਰਮਾਣਾ ॥

ਗੋਬਿੰਦ ਕਿਰਪਾ ਧਾਰੀ ॥

ਪ੍ਰਭਿ ਰਾਖੀ ਪੈਜ ਹਮਾਰੀ ॥੧॥

ਹਰਿ ਕੇ ਚਰਣ ਸਦਾ ਸੁਖਦਾਈ ॥

ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥

ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥

ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮੁ ਮਨਿ ਭਾਵੈ ॥੨॥

ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥

ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥

ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥

ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

ਬੁੱਧਵਾਰ, ੨੦ ਚੇਤ (ਸੰਮਤ ੫੫੭ ਨਾਨਕਸ਼ਾਹੀ) ੨ ਅਪ੍ਰੈਲ, ੨੦੨੫ (ਅੰਗ: ੬੨੮)

ਪੰਜਾਬੀ ਵਿਆਖਿਆ: 
ਸੋਰਠਿ ਮਹਲਾ ੫ ॥
ਹੇ ਭਾਈ! ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤੁੱਠਦਾ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ ਗੁਰੂ ਮਿਲਾਇਆ। ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ ਪਰਮਾਤਮਾ ਨੇ ਸਾਡੀ ਲਾਜ ਰੱਖ ਲਈ, ਬਿਖੈ ਠਗਉਰੀ ਤੋਂ ਬਚਾ ਲਿਆ।੧। ਹੇ ਭਾਈ ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ ਜੋ ਕੁਝ ਪਰਮਾਤਮਾ ਪਾਸੋਂ ਮੰਗਦੇ ਹਨ, ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। ਪਰਮਾਤਮਾ ਦੀ ਸਹਾਇਤਾ ਉਤੇ ਰੱਖੀ ਹੋਈ ਕੋਈ ਭੀ ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ ਸੁਭਾਵ ਬਣ ਜਾਂਦਾ ਹੈ, ਤੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਉਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। ਹੇ ਭਾਈ! ਅੱਠੇ ਪਹਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜੋਰ ਮੁੱਕ ਜਾਂਦਾ ਹੈ। ਜਿਸ ਭੀ ਮਨੁੱਖ ਨੇ ਸਿਫ਼ਤਿ ਸਾਲਾਹ ਵਿਚ ਮਨ ਜੋੜਿਆ ਕਰਤਾਰ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩। ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ, ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋਏ।੪।੧੫॥੭੯॥

SHARE ARTICLE

ਏਜੰਸੀ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement