ਅੱਜ ਦਾ ਹੁਕਮਨਾਮਾ
Published : Jul 2, 2020, 7:05 am IST
Updated : Jul 2, 2020, 7:05 am IST
SHARE ARTICLE
Darbar Sahib, Amritsar
Darbar Sahib, Amritsar

ਸਲੋਕੁ ਮ; ੩ ॥

ਸਲੋਕੁ ਮ; ੩ ॥

ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥

ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥

ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥

ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮ; ੩ ॥

ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥

ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥

ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥

ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥

ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥

ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥

ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥

ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥

ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥

ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥

ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥

ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥

ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

ਵੀਰਵਾਰ, ੧੯ ਹਾੜ (ਸੰਮਤ ੫੫੨ ਨਾਨਕਸ਼ਾਹੀ) ੨ ਜੁਲਾਈ, ੨੦੨੦ (ਅੰਗ: ੬੪੭)

DARBAR SAHIB, Sri AmritsarDARBAR SAHIB

ਪੰਜਾਬੀ ਵਿਆਖਿਆ:

ਸਲੋਕੁ ਮ; ੩ ॥
ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।

Darbar Sahib Darbar Sahib

ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨ੍ਹਿਆਂ ਨੂੰ ਕੋਈ ਸਮਝ ਨਹੀਂ ਆਉਂਦੀ । (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ ।

Darbar SahibDarbar Sahib

ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ । ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ।੨।

Darbar SahibDarbar Sahib

ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ । ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ । ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ । ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ । ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ ।੧੨।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement