ਅੱਜ ਦਾ ਹੁਕਮਨਾਮਾ (2 ਜੁਲਾਈ 2021)
Published : Jul 2, 2021, 7:56 am IST
Updated : Jul 2, 2021, 7:56 am IST
SHARE ARTICLE
Hukamnama Sahib
Hukamnama Sahib

ਸਲੋਕੁ ਮਃ ੪ ॥

ਸਲੋਕੁ ਮਃ ੪ ॥

ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥

ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥

ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥

ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥

ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥

ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥

ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥

ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥

ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥

ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥

ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥

ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥

ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥

ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

ਸ਼ੁੱਕਰਵਾਰ, ੧੮ ਹਾੜ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੫੨)

ਪੰਜਾਬੀ ਵਿਆਖਿਆ:

ਸਲੋਕੁ ਮਃ ੪ ॥

(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ।੧।

Darbar SahibDarbar Sahib

ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ ।

Darbar SahibDarbar Sahib

ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ । ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ।੨੬।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement