ਅੱਜ ਦਾ ਹੁਕਮਨਾਮਾ
Published : Sep 2, 2019, 7:53 am IST
Updated : Sep 2, 2019, 7:59 am IST
SHARE ARTICLE
DARBAR SAHIB
DARBAR SAHIB

ਧਨਾਸਰੀ ਛੰਤ ਮਹਲਾ 4 ਘਰੁ 1

ੴ ਸਤਿਗੁਰ ਪ੍ਰਸਾਦਿ ॥

ਹਰਿ ਜੀਉ ਕ਼੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥

ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥

ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥

ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥

ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥

ਹਰਿ ਜੀਉ ਕ਼੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥1॥

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥

ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥

ਕਦੇ ਨ ਵਿਸਾਰੀ ਅਨਦਿਨੁ ਸਮਾ੍ਰੀ ਜਾ ਨਾਮੁ ਲਈ ਤਾ ਜੀਵਾ ॥

ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥

ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥2॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥

ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥

ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥

ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥

ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥3॥

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥

ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥

ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥

ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥

ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥

ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥4॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥

ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥

ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥

ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥

ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥5॥1॥

ਸੋਮਵਾਰ, 17 ਭਾਦੋਂ (ਸੰਮਤ 551 ਨਾਨਕਸ਼ਾਹੀ)    ਅੰਗ: 690
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement