ਅੱਜ ਦਾ ਹੁਕਮਨਾਮਾ (2 ਸਤੰਬਰ 2021)
Published : Sep 2, 2021, 7:25 am IST
Updated : Sep 2, 2021, 7:25 am IST
SHARE ARTICLE
Sri Darbar Sahib
Sri Darbar Sahib

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥

ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥

ਸਾਚਾ ਸਾਹਿਬੁ ਸਦ ਮਿਹਰਵਾਣੁ ॥

ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥

ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥

ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

Sri Darbar Sahib Sri Darbar Sahib

ਵੀਰਵਾਰ, ੧੮ ਭਾਦੋਂ (ਸੰਮਤ ੫੫੩ ਨਾਨਕਸ਼ਾਹੀ)(ਅੰਗ: ੬੧੯)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ।

SRI DARBAR SAHIBSRI DARBAR SAHIB

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda Govt School Teachers Protest : ਮਹਿਲਾ ਅਧਿਆਪਕ ਤੋਂ ਦੁਖੀ ਹੋ ਕੇ ਸਕੂਲ ਸਟਾਫ਼ ਨੇ ਕੀਤੀ ਸੜਕ ਜਾਮ

23 Jul 2025 4:30 PM

Punjab Police Rescue People : ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਨਹਿਰ 'ਚ ਛਾਲ ਮਾਰ ਕੇ 9 ਲੋਕਾਂ ਦੀ ਬਚਾਈ ਜਾਨ

23 Jul 2025 4:29 PM

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM

ਪੰਜਾਬ ਦੇ ਕਿਸਾਨਾਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼, ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

22 Jul 2025 8:55 PM

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM
Advertisement