ਅੱਜ ਦਾ ਹੁਕਮਨਾਮਾ (2 ਨਵੰਬਰ 2022)
Published : Nov 2, 2022, 6:54 am IST
Updated : Nov 2, 2022, 6:54 am IST
SHARE ARTICLE
Sachkhand Sri Harmandir Sahib
Sachkhand Sri Harmandir Sahib

ਸੋਰਠਿ ਮਹਲਾ ੯ ॥

 

ਸੋਰਠਿ ਮਹਲਾ ੯ ॥

ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥

ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥

ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥

ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥

ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥

ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥

ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥

ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਬੁੱਧਵਾਰ, ੧੭ ਕੱਤਕ (ਸੰਮਤ ੫੫੪ ਨਾਨਕਸ਼ਾਹੀ) ੨ ਨਵੰਬਰ, ੨੦੨੨ (ਅੰਗ: ੬੩੨)

 

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੯ ॥

ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧।

ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈ—(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।੩।੪।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement