ਅੱਜ ਦਾ ਹੁਕਮਨਾਮਾ (02 ਦਸੰਬਰ 2022)

By : GAGANDEEP

Published : Dec 2, 2022, 7:15 am IST
Updated : Dec 2, 2022, 7:20 am IST
SHARE ARTICLE
Sri Darbar Sahib Amritsar
Sri Darbar Sahib Amritsar

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

 

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਸ਼ੁੱਕਰਵਾਰ, ੧੭ ਮੱਘਰ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੫੬)

ਪੰਜਾਬੀ ਵਿਆਖਿਆ:

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ । ਹੇ ਦਾਸ ਕਬੀਰ! (ਹੁਣ) ਆਖ—ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ।੨।੧੦।

ਸ਼ਬਦ ਦਾ ਭਾਵ:—ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ ।੧੦।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement