Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (02 ਦਸੰਬਰ 2023)

By : GAGANDEEP

Published : Dec 2, 2023, 6:52 am IST
Updated : Dec 2, 2023, 6:53 am IST
SHARE ARTICLE
Ajj da Hukamnama Sri Darbar Sahib:
Ajj da Hukamnama Sri Darbar Sahib:

Ajj da Hukamnama Sri Darbar Sahib: ਦੇਵਗੰਧਾਰੀ ਮਹਲਾ ੫ ॥

Ajj da Hukamnama Sri Darbar Sahib: ਦੇਵਗੰਧਾਰੀ ਮਹਲਾ ੫ ॥

ਉਲਟੀ ਰੇ ਮਨ ਉਲਟੀ ਰੇ ॥

ਸਾਕਤ ਸਿਉ ਕਰਿ ਉਲਟੀ ਰੇ ॥

ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥

ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥

ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥

ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥

ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥

ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ। ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ। ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ।੧।ਰਹਾਉ। ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ)। ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ (ਅਧਰਮੀ) ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ ॥੧॥ ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ। ਹੇ ਦਾਸ ਨਾਨਕ! ਆਖ-ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ।੨।੪।੩੭।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement