
ਧਨਾਸਰੀ ਮਹਲਾ ੫॥
ਧਨਾਸਰੀ ਮਹਲਾ ੫॥
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥
ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥
ਜਿਹਵਾ ਏਕ ਕਵਨ ਗੁਨ ਕਹੀਐ ॥
ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥
ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥
ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥
ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥
ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਸੋਮਵਾਰ, ੨੧ ਮਾਘ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੭੩)