ਅੱਜ ਦਾ ਹੁਕਮਨਾਮਾ
Published : Feb 3, 2021, 7:16 am IST
Updated : Feb 3, 2021, 7:16 am IST
SHARE ARTICLE
HukamnamaSahib
HukamnamaSahib

ੴ ਸਤਿਗੁਰ ਪ੍ਰਸਾਦਿ ॥

ੴ ਸਤਿਗੁਰ ਪ੍ਰਸਾਦਿ ॥

ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥

ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥1॥

ਮਾਧਵੇ ਜਾਨਤ ਹਹੁ ਜੈਸੀ ਤੈਸੀ ॥

darbar sahibdarbar sahib

ਅਬ ਕਹਾ ਕਰਹੁਗੇ ਐਸੀ ॥1॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥

ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥2॥

ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥

ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥3॥

ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉਕਹੀਐ ॥

ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥4॥2॥

Darbar SahibDarbar Sahib

 ੴ ਸਤਿਗੁਰ ਪ੍ਰਸਾਦਿ ॥
(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈƒ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ । ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈƒ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ? ।1। ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ƒ ਮੋਹ ਤੋਂ ਬਚਾਈ ਰੱਖਦਾ ਹੈਂ ।1।ਰਹਾਉ। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ƒ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ƒ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ƒ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)

Darbar SahibDarbar Sahib

।2। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ । (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ƒ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ ।3। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦਿ®ੜ੍ਹ ਕੀਤੀ ਹੈ ਕਿ ਮੈƒ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈƒ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।4।2। ਸ਼ਬਦ ਦਾ ਭਾਵ :—ਮਾਇਆ ਦੇ ਮੋਹ ਦੀ ਫਾਹੀ ƒ ਤੋੜਨ ਦਾ ਇਕੋ ਇਕ ਤਰੀਕਾ ਹੈ—ਪ੍ਰਭੂ-ਚਰਨਾਂ ਵਿਚ ਪਿਆਰ ।

Darbar SahibDarbar Sahib

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement