Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (3 ਫਰਵਰੀ 2024)

By : GAGANDEEP

Published : Feb 3, 2024, 6:51 am IST
Updated : Feb 4, 2024, 6:43 am IST
SHARE ARTICLE
 Ajj da Hukamnama Sri Darbar Sahib
 Ajj da Hukamnama Sri Darbar Sahib

 Ajj da Hukamnama Sri Darbar Sahib: ਰਾਮਕਲੀ ਮਹਲਾ ੫ ॥

 Ajj da Hukamnama Sri Darbar Sahib: ਰਾਮਕਲੀ ਮਹਲਾ ੫ ॥

ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥

ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥

ਸਤਿਗੁਰੁ ਪਰਮੇਸਰੁ ਮੇਰਾ ॥

ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥

ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥

ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥

ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥

ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥

ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥

ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥

ਸ਼ਨਿਚਰਵਾਰ, ੨੧ ਮਾਘ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੮੮੪)

 
ਰਾਮਕਲੀ ਮਹਲਾ ੫ ॥

ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ । ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ ।੧।ਰਹਾਉ।ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ । (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ ।੧।ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ । ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ ।੨।ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ । ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ । ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ ।੩।ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ । ਹੇ ਨਾਨਕ! (ਆਖ) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ ।੪।੫।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement