ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (3 ਮਈ 2026)
Published : May 3, 2026, 6:19 am IST
Updated : May 3, 2026, 6:19 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥

Ajj da Hukamnama Sri Darbar Sahib: ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥

ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥

ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥

ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥

ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥

ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥

ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮੱਤ ਸਿੱਖਦਾ ਹੈ) ॥੧॥ (ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ)। ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ॥੧॥ ਰਹਾਉ॥ ਹੇ ਪ੍ਰਭੂ! (ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ। ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) ॥੨॥

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement