ਅੱਜ ਦਾ ਹੁਕਮਨਾਮਾ (3 ਜੁਲਾਈ)
Published : Jul 3, 2022, 7:07 am IST
Updated : Jul 3, 2022, 7:07 am IST
SHARE ARTICLE
 Sachkhand Sri Harmandir Sahib
Sachkhand Sri Harmandir Sahib

ਰਾਮਕਲੀ ਮਹਲਾ ੫ ॥

 

ਰਾਮਕਲੀ ਮਹਲਾ ੫ ॥

ਰੈਣਿ ਦਿਨਸੁ ਜਪਉ ਹਰਿ ਨਾਉ ॥

ਆਗੈ ਦਰਗਹ ਪਾਵਉ ਥਾਉ ॥

ਸਦਾ ਅਨੰਦੁ ਨ ਹੋਵੀ ਸੋਗੁ ॥

ਕਬਹੂ ਨ ਬਿਆਪੈ ਹਉਮੈ ਰੋਗੁ ॥੧॥

ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥

ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥

ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥

ਨਾਮ ਬਿਨਾ ਕੋ ਸਕੈ ਨ ਤਾਰਿ ॥

ਸਗਲ ਉਪਾਵ ਨ ਚਾਲਹਿ ਸੰਗਿ ॥

ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥

ਦੇਹੀ ਧੋਇ ਨ ਉਤਰੈ ਮੈਲੁ ॥

ਹਉਮੈ ਬਿਆਪੈ ਦੁਬਿਧਾ ਫੈਲੁ ॥

ਹਰਿ ਹਰਿ ਅਉਖਧੁ ਜੋ ਜਨੁ ਖਾਇ ॥

ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥

ਕਰਿ ਕਿਰਪਾ ਪਾਰਬ੍ਰਹਮ ਦਇਆਲ ॥

ਮਨ ਤੇ ਕਬਹੁ ਨ ਬਿਸਰੁ ਗੋੁਪਾਲ ॥

ਤੇਰੇ ਦਾਸ ਕੀ ਹੋਵਾ ਧੂਰਿ ॥

ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥

Sri Harmandir Sahib
Sri Harmandir Sahib

 

 

ਐਤਵਾਰ, ੧੯ ਹਾੜ (ਸੰਮਤ ੫੫੪ ਨਾਨਕਸ਼ਾਹੀ) ੩ ਜੁਲਾਈ, ੨੦੨੨ (ਅੰਗ: ੮੯੩)

ਪੰਜਾਬੀ ਵਿਆਖਿਆ:

ਰਾਮਕਲੀ ਮਹਲਾ ੫ ॥

(ਹੇ ਪ੍ਰਭੂ! ਕਿਰਪਾ ਕਰ) ਮੈਂ ਦਿਨ ਰਾਤ ਹਰਿ-ਨਾਮ ਜਪਦਾ ਰਹਾਂ, (ਤੇ ਇਸ ਤਰ੍ਹਾਂ) ਪਰਲੋਕ ਵਿਚ ਤੇਰੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲਵਾਂ । (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਨੂੰ) ਸਦਾ ਆਨੰਦ ਬਣਿਆ ਰਹਿੰਦਾ ਹੈ, ਕਦੇ ਉਸ ਨੂੰ ਚਿੰਤਾ ਨਹੀਂ ਵਾਪਰਦੀ; ਹਉਮੈ ਦਾ ਰੋਗ ਕਦੇ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ ।੧। ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ ਹੇ ਸੰਤ ਜਨੋ! ਸਦਾ ਪਰਮਾਤਮਾ ਦੀ ਖੋਜ ਕਰਦੇ ਰਹੋ । ਹੇ ਪ੍ਰਾਣੀ! (ਸਦਾ) ਪਰਮਾਤਮਾ ਦਾ ਸਿਮਰਨ ਕਰਦਾ ਰਹੁ; (ਸਿਮਰਨ ਦੀ ਬਰਕਤਿ ਨਾਲ) ਬੜੀ ਹੀ ਹੈਰਾਨ ਕਰਨ ਵਾਲੀ ਅਸਚਰਜ ਆਤਮਕ ਅਵਸਥਾ ਬਣ ਜਾਇਗੀ, ਤੂੰ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਏਂਗਾ ।੧।ਰਹਾਉ। ਹੇ ਸੰਤ ਜਨੋ! ਸਾਰੇ ਗਹੁ ਨਾਲ ਚੰਗੀ ਤਰ੍ਹਾਂ ਵਿਚਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘਾ ਸਕਦਾ । (ਨਾਮ ਤੋਂ ਬਿਨਾ) ਹੋਰ ਸਾਰੇ ਹੀ ਹੀਲੇ (ਮਨੁੱਖ ਦੇ) ਨਾਲ ਨਹੀਂ ਜਾਂਦੇ (ਸਹਾਇਤਾ ਨਹੀਂ ਕਰਦੇ) । ਪ੍ਰਭੂ ਦੇ ਪੇ੍ਰਮ-ਰੰਗ ਵਿਚ ਰਿਹਾਂ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ ।੨। (ਹੇ ਸੰਤ ਜਨੋ! ਤੀਰਥ ਆਦਿਕਾਂ ਤੇ) ਸਰੀਰ ਨੂੰ ਧੋਤਿਆਂ (ਮਨ ਦੀ ਵਿਕਾਰਾਂ ਵਾਲੀ) ਮੈਲ ਦੂਰ ਨਹੀਂ ਹੁੰਦੀ, (ਸਗੋਂ ਇਹ) ਹਉਮੈ ਆਪਣਾ ਦਬਾਉ ਪਾ ਲੈਂਦੀ ਹੈ (ਕਿ ਮੈਂ ਤੀਰਥਾਂ ਦੇ ਇਸ਼ਨਾਨ ਕਰ ਆਇਆ ਹਾਂ । ਮਨੁੱਖ ਦੇ ਅੰਦਰ) ਅੰਦਰੋਂ ਹੋਰ ਤੇ ਬਾਹਰੋਂ ਹੋਰ ਹੋਣ ਦਾ ਪਸਾਰਾ ਪਸਰ ਜਾਂਦਾ ਹੈ (ਮਨੁੱਖ ਪਖੰਡੀ ਹੋ ਜਾਂਦਾ ਹੈ) । ਹੇ ਸੰਤ ਜਨੋ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਦੀ ਦਵਾਈ ਖਾਂਦਾ ਹੈ, ਉਸ ਦਾ ਸਾਰਾ (ਮਾਨਸਕ) ਰੋਗ ਦੂਰ ਹੋ ਜਾਂਦਾ ਹੈ ।੩। ਹੇ ਪਾਰਬ੍ਰਹਮ! ਹੇ ਦਇਆ ਦੇ ਘਰ! (ਮੇਰੇ ਉਤੇ) ਕਿਰਪਾ ਕਰ । ਹੇ ਗੋਪਾਲ! ਤੂੰ ਮੇਰੇ ਮਨ ਤੋਂ ਕਦੇ ਭੀ ਨਾਹ ਵਿੱਸਰ । ਹੇ ਪ੍ਰਭੂ! ਮੈਂ ਤੇਰੇ ਦਾਸਾਂ ਦੇ ਚਰਨਾਂ ਦੀ ਧੂੜ ਬਣਿਆ ਰਹਾਂ—ਨਾਨਕ ਦੀ ਇਹ ਤਾਂਘ ਪੂਰੀ ਕਰ ।੪।੨੨।੩੩।

 

Sri Harmandir Sahib
Sri Harmandir Sahib

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement