Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (3 ਅਗਸਤ 2024)
Published : Aug 3, 2024, 6:49 am IST
Updated : Aug 3, 2024, 6:49 am IST
SHARE ARTICLE
Ajj da Hukamnama Sri Darbar Sahib: ਜੈਤਸਰੀ ਮਹਲਾ ੯ ॥
Ajj da Hukamnama Sri Darbar Sahib: ਜੈਤਸਰੀ ਮਹਲਾ ੯ ॥

Ajj da Hukamnama Sri Darbar Sahib: ਜੈਤਸਰੀ ਮਹਲਾ ੯ ॥

 

Ajj da Hukamnama Sri Darbar Sahib:  ਜੈਤਸਰੀ ਮਹਲਾ ੯ ॥

ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥

ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥

ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥

ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥

ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥

ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥

ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥

ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥

ਸ਼ਨਿਚਰਵਾਰ, ੧੯ ਸਾਵਣ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੭੦੩)

ਪੰਜਾਬੀ ਵਿਆਖਿਆ:

ਜੈਤਸਰੀ ਮਹਲਾ ੯ ॥

ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ । ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ।੧।ਰਹਾਉ। ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ । ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ।੧।ਹੇ ਭਾਈ! (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ । (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ।੨।ਹੇ ਨਾਨਕ! (ਆਖ—ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ।੩।੨।

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement