ਅੱਜ ਦਾ ਹੁਕਮਨਾਮਾ
Published : Sep 3, 2020, 7:10 am IST
Updated : Sep 4, 2020, 7:07 am IST
SHARE ARTICLE
Darbar Sahib
Darbar Sahib

ਧਨਾਸਰੀ ਮਹਲਾ ੪ ॥

ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥

ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥

ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥

ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥


Darbar SahibDarbar Sahib

ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥

ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥

ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥

ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥

ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥

ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

Darbar SahibDarbar Sahib

ਵੀਰਵਾਰ, ੧੯ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) ੩ ਸਤੰਬਰ, ੨੦੨੦ (ਅੰਗ: ੬੬੮)
ਧਨਾਸਰੀ ਮਹਲਾ ੪ ॥
ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ ।

Darbar SahibDarbar Sahib

ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ।ਰਹਾਉ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।੨।

Darbar SahibDarbar Sahib

ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।੪।੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement