
ਸਲੋਕ ਮ; ੫ ॥ ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥
ਸਲੋਕ ਮ; ੫ ॥
ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥
ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥
ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥
ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥
ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥
ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥ ਮ; ੫ ॥
ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥
ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥
ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥
ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥
ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥
ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥
ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥
ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥੨॥
ਪਉੜੀ ॥ ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥
ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥
ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥
ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥
ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥
ਬੁੱਧਵਾਰ, ੧੭ ਅੱਸੂ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੫੨੩)