
ਸਲੋਕ ॥
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥
ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥
ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥
ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥
ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥
ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥
ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥
ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਵੀਰਵਾਰ, ੧੭ ਅੱਸੂ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੦੯)