ਅੱਜ ਦਾ ਹੁਕਮਨਾਮਾ
Published : Oct 3, 2020, 7:10 am IST
Updated : Oct 3, 2020, 7:16 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਵਡਹੰਸੁ ਮਹਲਾ ੩ ॥

ਵਡਹੰਸੁ ਮਹਲਾ ੩ ॥

ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥

ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥

ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥

ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥

ਅਖੀ ਸੰਤੋਖੀਆ ਏਕ ਲਿਵ ਲਾਇ ॥

ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥

ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥

ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥

ਨਾਨਕ ਮਸਤਕਿ ਜਿਸੁ ਵਡਭਾਗੁ ॥

ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

ਸ਼ਨਿਚਰਵਾਰ, ੧੮ ਅੱਸੂ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੫੬੦)

ਪੰਜਾਬੀ ਵਿਆਖਿਆ:
ਵਡਹੰਸੁ ਮਹਲਾ ੩ ॥
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ । ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ।੧। ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ,

Darbar SahibDarbar Sahib

ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ।੨। (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ,

Darbar SahibDarbar Sahib

(ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ।੩। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ।੪।੭।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement