ਅੱਜ ਦਾ ਹੁਕਮਨਾਮਾ
Published : Nov 3, 2020, 7:09 am IST
Updated : Nov 3, 2020, 7:09 am IST
SHARE ARTICLE
Sri Darbar Sahib
Sri Darbar Sahib

ਸਲੋਕੁ ਮ; ੪ ॥

ਸਲੋਕੁ ਮ; ੪ ॥

ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥

ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥

ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥

ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮ; ੪ ॥

ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥

ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥

ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥

ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥

ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥

ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥

ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥

ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥

ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥

ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

ਮੰਗਲਵਾਰ, ੧੮ ਕੱਤਕ (ਸੰਮਤ ੫੫੨ ਨਾਨਕਸ਼ਾਹੀ) ੩ ਨਵੰਬਰ, ੨੦੨੦ (ਅੰਗ: ੬੫੨)

SRI DARBAR SAHIBSri Darbar Sahib

ਪੰਜਾਬੀ ਵਿਆਖਿਆ:

ਸਲੋਕੁ ਮ; ੪ ॥
(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ;

Guru Granth Sahib JiGuru Granth Sahib Ji

ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ।੧।ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ ।

Sri Darbar Sahib Sri Darbar Sahib

ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ । ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ।੨੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Nihang Singhs Hungama at Suba Singh Antim Ardas: Suba Singh ਦੀ Antim Ardas 'ਤੇ ਪਹੁੰਚ ਗਏ Nihang Singh

26 Sep 2025 3:26 PM

Two boys opened fire on gym owner Vicky in Mohali : ਤੜਕਸਾਰ ਗੋਲ਼ੀਆਂ ਦੀ ਆਵਾਜ਼ ਨਾਲ਼ ਦਹਿਲਿਆ Mohali | Punjab

25 Sep 2025 3:15 PM

Malerkotla illegal slums : ਗੈਰ-ਕਾਨੂੰਨੀ slums ਹਟਾਉਣ ਗਈ Police 'ਤੇ ਭੜਕੇ ਲੋਕ, ਗਰਮਾ-ਗਰਮੀ ਵਾਲਾ ਹੋਇਆ ਮਾਹੌਲ

25 Sep 2025 3:14 PM

Story Of 8-Year-Old Boy Abhijot singh With Kidney Disorder No more |Flood Punjab |Talwandi Rai Dadu

25 Sep 2025 3:14 PM

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM
Advertisement