
ਸਲੋਕ ॥
ਸਲੋਕ ॥
ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥
ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥
ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥
ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਪਉੜੀ ॥
ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥
ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥
ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥
ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥
ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥
ਮੰਗਲਵਾਰ,੧੮ ਮੱਘਰ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੦੬