ਅੱਜ ਦਾ ਹੁਕਮਨਾਮਾ
Published : Mar 4, 2020, 7:15 am IST
Updated : Mar 4, 2020, 7:19 am IST
SHARE ARTICLE
Photo
Photo

ਬਿਲਾਵਲੁ ਮਹਲਾ ੫ ॥

ਬਿਲਾਵਲੁ ਮਹਲਾ ੫ ॥

ਐਸੇ ਕਾਹੇ ਭੂਲਿ ਪਰੇ ॥

ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥

ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥

ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥

ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥

ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥

ਬੁੱਧਵਾਰ, ੨੧ ਫੱਗਣ (ਸੰਮਤ ੫੫੧ ਨਾਨਕਸ਼ਾਹੀ) ੪ ਮਾਰਚ, ੨੦੨੦ (ਅੰਗ: ੮੨੩)

PhotoPhoto

ਪੰਜਾਬੀ ਵਿਆਖਿਆ:

ਬਿਲਾਵਲੁ ਮਹਲਾ ੫ ॥
(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ ।੧।ਰਹਾਉ।

PhotoPhoto

ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ—(ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (—ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ । ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧।

PhotoPhoto

ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ! ਆਖ—ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ ।੨।੧੦।੯੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement