Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (4 ਮਾਰਚ 2024)
Published : Mar 4, 2024, 7:12 am IST
Updated : Mar 4, 2024, 7:56 am IST
SHARE ARTICLE
Hukamnama Sahib
Hukamnama Sahib

ਸਲੋਕ ॥

Ajj da Hukamnama Sri Darbar Sahib Today: ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥

ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥

ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥

ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥

ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥

ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥

ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਸੋਮਵਾਰ, ੨੧ ਫੱਗਣ (ਸੰਮਤ ੫੫੫ ਨਾਨਕਸ਼ਾਹੀ)

(ਅੰਗ: ੭੦੯)

ਪੰਜਾਬੀ ਵਿਆਖਿਆ:

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ ।

ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ ।

ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM

Baba Balwinder Singh Murder Case 'ਚ ਵੱਡੀ ਅਪਡੇਟ, Police ਨੂੰ ਕਾਤਲ ਬਾਰੇ ਮਿਲੀ ਅਹਿਮ ਸੂਹ..

02 May 2024 8:48 AM

ਮੂਸੇਵਾਲਾ ਦੇ ਕਾ+ਤਲਾਂ 'ਤੇ ਦੋਸ਼ ਦਾਇਰ ਹੋਣ ਬਾਅਦ, ਬੋਲੇ ਬਲਕੌਰ ਸਿੰਘ, "24 ਮਹੀਨਿਆਂ ਬਾਅਦ ਮਿਲਿਆ ਥੋੜ੍ਹਾ ਸੁਕੂਨ"

02 May 2024 8:33 AM

Raja Warring LIVE | ਮੈਨੂੰ ਦੁੱਖ ਹੈ ਕਿ ਅੱਜ Goldy ਨੇ 'ਸਿਆਸੀ ਖ਼ੁਦ+ਕੁਸ਼ੀ' ਕਰ ਲਈ-ਰਾਜਾ ਵੜਿੰਗ | Latest News

01 May 2024 4:38 PM
Advertisement