ਅੱਜ ਦਾ ਹੁਕਮਨਾਮਾ (4 ਜੂਨ 2022)
Published : Jun 4, 2022, 7:04 am IST
Updated : Jun 4, 2022, 7:04 am IST
SHARE ARTICLE
Sri Harmandir Sahib
Sri Harmandir Sahib

ਰਾਮਕਲੀ ਮਹਲਾ ੫ ॥

 

ਰਾਮਕਲੀ ਮਹਲਾ ੫ ॥

ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥

ਆਗੈ ਮਿਲੀ ਨਿਥਾਵੇ ਥਾਉ ॥

ਗੁਰ ਪੂਰੇ ਕੀ ਚਰਣੀ ਲਾਗੁ ॥

ਜਨਮ ਜਨਮ ਕਾ ਸੋਇਆ ਜਾਗੁ ॥੧॥

ਹਰਿ ਹਰਿ ਜਾਪੁ ਜਪਲਾ ॥

ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥

ਨਾਮੁ ਨਿਧਾਨੁ ਧਿਆਇ ਮਨ ਅਟਲ ॥

ਤਾ ਛੂਟਹਿ ਮਾਇਆ ਕੇ ਪਟਲ ॥

ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥

ਤਾ ਤੇਰਾ ਹੋਇ ਨਿਰਮਲ ਜੀਉ ॥੨॥

ਸੋਧਤ ਸੋਧਤ ਸੋਧਿ ਬੀਚਾਰਾ ॥

ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥

ਸੋ ਹਰਿ ਭਜਨੁ ਸਾਧ ਕੈ ਸੰਗਿ ॥

ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥

ਛੋਡਿ ਸਿਆਣਪ ਬਹੁ ਚਤੁਰਾਈ ॥

ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥

ਦਇਆ ਧਾਰੀ ਗੋਵਿਦ ਗੋੁਸਾਈ ॥

ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥

Sri Harmandir Sahib
Sri Harmandir Sahib

ਸ਼ਨਿਚਰਵਾਰ, ੨੨ ਜੇਠ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੮੯੧)

ਪੰਜਾਬੀ ਵਿਆਖਿਆ:

ਰਾਮਕਲੀ ਮਹਲਾ ੫ ॥

(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸੇ੍ਰਸ਼ਟ ਮੰਤ੍ਰ ਹੈ । (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ । (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ ।੧। (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ ।੧।ਰਹਾਉ। ਹੇ ਮਨ! ਪਰਮਾਤਮਾ ਦਾ ਨਾਮ ਕਦੇ ਨਾਹ ਮੁੱਕਣ ਵਾਲਾ ਖ਼ਜ਼ਾਨਾ ਹੈ, ਇਸ ਨੂੰ ਸਿਮਰਦਾ ਰਹੁ, ਤਦੋਂ ਹੀ ਤੇਰੇ ਮਾਇਆ (ਦੇ ਮੋਹ) ਦੇ ਪੜਦੇ ਪਾਟਣਗੇ । ਹੇ ਮਨ! ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਨੂੰ ਪੀਂਦਾ ਰਹੁ, ਤਦੋਂ ਹੀ ਤੇਰੀ ਜਿੰਦ ਪਵਿੱਤ੍ਰ ਹੋਵੇਗੀ ।੨। ਹੇ ਮਨ! ਅਸਾਂ ਬਹੁਤ ਵਿਚਾਰ ਵਿਚਾਰ ਕੇ ਇਹ ਸਿੱਟਾ ਕੱਢਿਆ ਹੈ ਕਿ ਪਰਮਾਤਮਾ ਦੀ ਭਗਤੀ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੋ ਸਕਦੀ । ਪ੍ਰਭੂ ਦੀ ਉਹ ਭਗਤੀ ਗੁਰੂ ਦੀ ਸੰਗਤਿ ਵਿਚ (ਪ੍ਰਾਪਤ ਹੁੰਦੀ ਹੈ । ਜਿਸ ਨੂੰ ਪ੍ਰਾਪਤੀ ਹੁੰਦੀ ਹੈ, ਉਸ ਦਾ) ਮਨ ਅਤੇ ਤਨ ਪਰਮਾਤਮਾ ਦੇ ਪੇ੍ਰਮ-ਰੰਗ ਵਿਚ ਰੰਗਿਆ ਜਾਂਦਾ ਹੈ ।੩। ਹੇ ਮਨ! (ਆਪਣੀ) ਸਿਆਣਪ ਅਤੇ ਬਹੁਤੀ ਚਤੁਰਾਈ ਛੱਡ ਦੇ । (ਜਿਵੇਂ ਜਾਲੇ ਦੇ ਕਾਰਨ ਭੁਇˆ ਵਿਚ ਪਾਣੀ ਜੀਊਰਦਾ ਨਹੀਂ, ਇਸੇ ਤਰ੍ਹਾਂ ਹਉਮੈ ਦੇ ਕਾਰਨ ਗੁਰੂ ਦੇ ਉਪਦੇਸ਼ ਦਾ ਅਸਰ ਨਹੀਂ ਹੁੰਦਾ), ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਜਾਲਾ ਦੂਰ ਨਹੀਂ ਹੁੰਦਾ । ਹੇ ਨਾਨਕ! (ਆਖ—) ਜਿਸ ਮਨੁੱਖ ਉਤੇ ਧਰਤੀ ਦਾ ਖਸਮ ਪ੍ਰਭੂ ਦਇਆ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਆਸਰਾ ਲੈਂਦਾ ਹੈ ।੪।੧੬।੧੭।

 

 

 

 

Sri Harmandir Sahib
Sri Harmandir Sahib

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement